ਨਵੀਂ ਦਿੱਲੀ, 12 ਦਸੰਬਰ | ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ CBSE ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਬੋਰਡ ਪ੍ਰੀਖਿਆ ਦੀ ਡੇਟਸ਼ੀਟ CBSE ਦੀ ਅਧਿਕਾਰਤ ਵੈੱਬਸਾਈਟ cbse.gov.in ਜਾਂ cbse.nic.in ‘ਤੇ ਜਾਰੀ ਕੀਤੀ ਜਾਵੇਗੀ। ਵੈੱਬਸਾਈਟ ‘ਤੇ ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਉਥੇ ਹੀ ਲੀਪ ਡੇਅ (29 ਫਰਵਰੀ) ਨੂੰ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜਿਓਗ੍ਰਾਫੀ ਦੀ ਪ੍ਰੀਖਿਆ ਹੋਵੇਗੀ।

ਇਨ੍ਹਾਂ ਤਰੀਕਿਆਂ ਨਾਲ ਡੇਟਸ਼ੀਟ ਕਰੋ ਡਾਊਨਲੋਡ

1. ਸਭ ਤੋਂ ਪਹਿਲਾਂ CBSE ਦੀ ਅਧਿਕਾਰਤ ਵੈੱਬਸਾਈਟ cbse.gov.in ਜਾਂ cbse.nic.in ‘ਤੇ ਜਾਓ।
2. ਫਿਰ CBSE ਕਲਾਸ 10ਵੀਂ ਅਤੇ 12ਵੀਂ ਦੀ ਡੇਟਸ਼ੀਟ ‘ਤੇ ਨਵੀਨਤਮ ਅਪਡੇਟ ਲਿੰਕ ‘ਤੇ ਕਲਿੱਕ ਕਰੋ।
ਇਸ ਤੋਂ ਬਾਅਦ ਅਪਡੇਟ ‘ਤੇ ਕਲਿੱਕ ਕਰੋ। ਅੰਤ ਵਿਚ ਬੋਰਡ ਪ੍ਰੀਖਿਆ ਦੀ ਡੇਟਸ਼ੀਟ PDF ਲਿੰਕ ਉਤੇ ਕਲਿੱਕ ਕਰਕੇ ਡਾਊਨਲੋਡ ਕਰੋ।