ਫ੍ਰੀ ਸਫਰ ਕਰਨ ਵਾਲੀਆਂ ਔਰਤਾਂ ਲਈ ਅਹਿਮ ਖਬਰ, ਪੜ੍ਹੋ ਹੁਣ ਸਰਕਾਰੀ ਬੱਸ ਮੁਲਾਜ਼ਮਾਂ ਨੇ ਕੀ ਐਲਾਨ

0
4493

ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਫ੍ਰੀ ਸਫਰ ਦੀ ਸਹੂਲਤ ਦਿੱਤੀ ਗਈ ਹੈ ਪਰ ਰੋਡਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਕਰਕੇ ਸੂਬੇ ਵਿੱਚ ਪੀਆਰਟੀਸੀ ਤੇ ਰੋਡਵੇਜ਼ ਕਾਮੇ ਹੜਤਾਲ ‘ਤੇ ਚਲੇ ਗਏ ਹਨ।

ਮੁਲਾਜ਼ਮਾਂ ਵੱਲੋਂ ਅੱਜ ਬੱਸ ਅੱਡਿਆਂ ਤੋਂ ਸਰਕਾਰੀ ਬੱਸਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਤੇ ਟਰਾਂਸਪੋਰਟ ਮੰਤਰੀ ਨੂੰ ਅਲਟੀਮੇਟਮ ਦਿੱਤਾ ਗਿਆ ਹੈ ਕਿਉਂਕਿ ਮੁਲਾਜ਼ਮ ਟਰਾਂਸਪੋਰਟ ਮੰਤਰੀ ਵੱਲੋਂ ਠੱਗੇ ਹੋਏ ਮਹਿਸੂਸ ਕਰ ਰਹੇ ਹਨ।

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਨਵੀਂ ਸਰਕਾਰ ਬਣਨ ‘ਤੇ ਉਨ੍ਹਾਂ ਤੋਂ 20 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ ਤੇ ਹੁਣ 60 ਦਿਨ ਬੀਤ ਚੁੱਕੇ ਹਨ ਪਰ ਵਾਅਦਾ ਪੂਰਾ ਨਹੀਂ ਹੋਇਆ।

ਇੰਨਾ ਹੀ ਨਹੀਂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਗਰ ਨਿਗਮ ਦੇ ਸਾਰੇ ਮੁਲਾਜ਼ਮਾਂ ਨੂੰ 10 ਦਿਨਾਂ ਦੇ ਅੰਦਰ ਪੱਕਾ ਕਰਨ ਦਾ ਕੀਤਾ ਐਲਾਨ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਾਲਾ ਹੈ।

ਪੰਜਾਬ ਰੋਡਵੇਜ਼ ਕੱਚਾ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਦਾ ਕਹਿਣਾ ਹੈ ਕਿ ਹਜ਼ਾਰਾਂ ਮੁਲਾਜ਼ਮ ਲੰਮੇ ਸਮੇਂ ਤੋਂ ਸਰਕਾਰੀ ਬੱਸਾਂ ਚਲਾ ਰਹੇ ਹਨ।

ਉਨ੍ਹਾਂ ਨੂੰ ਠੇਕੇ ‘ਤੇ ਰੱਖਿਆ ਗਿਆ ਸੀ ਤੇ ਵਾਅਦਾ ਕੀਤਾ ਗਿਆ ਸੀ ਕਿ ਇਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਪਰ ਅਜਿਹਾ ਨਹੀਂ ਹੋ ਰਿਹਾ। ਪਹਿਲਾਂ ਕੈਪਟਨ ਸਰਕਾਰ ਨੇ ਲਾਰੇ ਲਾਏ, ਹੁਣ ਚੰਨੀ ਸਰਕਾਰ ਲਾ ਰਹੀ ਹੈ।

ਪਹਿਲਾਂ ਵੀ ਹੜਤਾਲ ਹੋਈ ਸੀ ਤੇ 9 ਦਿਨਾਂ ਦੀ ਹੜਤਾਲ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਸਭ ਕੁਝ ਠੀਕ ਹੋ ਜਾਵੇਗਾ। ਚੰਨੀ ਸਰਕਾਰ ਬਣਨ ਵੇਲੇ ਵੀ ਇਹੀ ਵਾਅਦਾ ਦੁਹਰਾਇਆ ਗਿਆ ਸੀ ਪਰ ਉਨ੍ਹਾਂ ਨੂੰ ਪੱਕਾ ਕਰਨ ਲਈ ਕੋਈ ਨੀਤੀ ਨਹੀਂ ਬਣਾਈ ਗਈ, ਹੁਣ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਲੰਮੀ ਹੜਤਾਲ ਕਰਨਗੇ।

ਜੇਕਰ ਪੀਆਰਟੀਸੀ ਤੇ ਰੋਡਵੇਜ਼ ਕਰਮਚਾਰੀ ਹੜਤਾਲ ‘ਤੇ ਚਲੇ ਜਾਂਦੇ ਹਨ ਤਾਂ ਜਨਤਕ ਆਵਾਜਾਈ ਦੀ ਸਮੱਸਿਆ ਖੜ੍ਹੀ ਹੋ ਜਾਵੇਗੀ ਕਿਉਂਕਿ ਵਿਭਾਗ ਵੱਲੋਂ ਪ੍ਰਾਈਵੇਟ ਬੱਸ ਅਪ੍ਰੇਟਰਾਂ ‘ਤੇ ਵੀ ਕਾਰਵਾਈ ਕੀਤੀ ਗਈ ਹੈ।

ਇਸ ਤੋਂ ਸਪੱਸ਼ਟ ਹੈ ਕਿ ਕਈ ਪ੍ਰਾਈਵੇਟ ਬੱਸਾਂ ਬੰਦ ਹੋ ਗਈਆਂ ਹਨ ਤੇ ਜੇਕਰ ਸਰਕਾਰੀ ਬੱਸਾਂ ਨੂੰ ਰੋਕਿਆ ਜਾਂਦਾ ਹੈ ਤਾਂ ਸਮੱਸਿਆ ਪੈਦਾ ਹੋ ਸਕਦੀ ਹੈ, ਜਿਸ ਦਾ ਪ੍ਰਗਟਾਵਾ ਮੁਲਾਜ਼ਮ ਪਹਿਲਾਂ ਵੀ ਕਰ ਚੁੱਕੇ ਹਨ।

ਰਾਜਾ ਵੜਿੰਗ ਨੂੰ ਝਟਕਾ : ਬਾਦਲ ਪਰਿਵਾਰ ਦੀਆਂ ਜ਼ਬਤ ਬੱਸਾਂ ਛੱਡਣ ਦੇ ਹਾਈਕੋਰਟ ਨੇ ਦਿੱਤੇ ਹੁਕਮ

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ