ਜਲੰਧਰ | ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਪੰਜਾਬ ਵਕਫ਼ ਬੋਰਡ ਵੱਲੋਂ ਇਕ ਹੋਰ ਇਤਿਹਾਸਕ ਫ਼ੈਸਲਾ ਲੈਂਦਿਆਂ ਸੂਬੇ ਵਿਚ 3 ਹਜ਼ਾਰ ਪੈਨਸ਼ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਜਦਕਿ ਇਸ ਦੇ ਪਟਵਾਰੀਆਂ ਦੀ ਤਨਖ਼ਾਹ 15 ਹਜ਼ਾਰ ਤੋਂ ਵਧਾ ਕੇ 25 ਹਜ਼ਾਰ ਅਤੇ 5 ਹਜ਼ਾਰ ਰੁਪਏ ਟੀ. ਏ. ਦੇਣ ਦੇ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਮੰਗਲਵਾਰ ਨੂੰ ਏ. ਡੀ. ਜੀ. ਪੀ. ਮੁਹੰਮਦ ਫਯਾਜ਼ ਫਾਰੂਕੀ ਅਤੇ ਪੰਜਾਬ ਵਕਫ਼ ਬੋਰਡ ਦੇ ਪ੍ਰਸ਼ਾਸਕ ਵੱਲੋਂ ਸੀ. ਈ. ਓ. ਲਤੀਫ ਅਹਿਮਦ ਥਿੰਦ ਨਾਲ ਪੀ. ਏ. ਪੀ. ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਵਕਫ਼ ਬੋਰਡ ਦੇ ਕਈ ਪੈਂਡਿੰਗ ਮਾਮਲਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਵਕਫ਼ ਬੋਰਡ ਦਾ ਸਾਲਾਨਾ ਪੈਨਸ਼ਨ ਬਜਟ ਲਗਭਗ 9 ਕਰੋੜ ਰੁਪਏ ਹੋਵੇਗਾ ਅਤੇ ਸੂਬੇ ਵਿਚ ਵੱਖ-ਵੱਖ ਸ਼੍ਰੇਣੀਆਂ ਦੇ ਕਰੀਬ 7200 ਲੋਕਾਂ ਨੂੰ ਪੈਨਸ਼ਨ ਦਿੱਤੀ ਜਾਵੇਗੀ। ਇਸ ਮੌਕੇ ਡਾ. ਮੁਹੰਮਦ ਅਸਲਮ ਅਤੇ ਜ਼ਮੀਲ ਅਹਿਮਦ ਵੀ ਹਾਜ਼ਰ ਸਨ।

ਪੰਜਾਬ ਵਕਫ਼ ਬੋਰਡ ਵੱਲੋਂ ਸੂਬੇ ਵਿਚ ਵਿਧਵਾ, ਅੰਗਹੀਣ ਅਤੇ ਬੁਢਾਪਾ ਪੈਨਸ਼ਨ ਦਿੱਤੀ ਜਾਂਦੀ ਹੈ, ਜਿਸ ਸਬੰਧੀ ਕਈ ਅਰਜ਼ੀਆਂ ਉਨ੍ਹਾਂ ਕੋਲ ਲੰਮੇ ਸਮੇਂ ਤੋਂ ਪੁੱਜੀਆਂ ਸਨ ਪਰ ਪੈਂਡਿੰਗ ਸਨ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਮੰਗ ਕੀਤੀ ਗਈ ਸੀ ਕਿ ਇਹ ਪੈਨਸ਼ਨਾਂ ਮਨਜ਼ੂਰ ਕੀਤੀਆਂ ਜਾਣ। ਇਸ ਲਈ ਬੋਰਡ ਵੱਲੋਂ 3 ਹਜ਼ਾਰ ਨਵੀਆਂ ਪੈਨਸ਼ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪਹਿਲਾਂ ਪੰਜਾਬ ਵਕਫ਼ ਬੋਰਡ ਵੱਲੋਂ 4200 ਦੇ ਕਰੀਬ ਪੈਨਸ਼ਨਾਂ ਦਿੱਤੀਆਂ ਜਾਂਦੀਆਂ ਸਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)