ਜਲੰਧਰ, 31 ਦਸੰਬਰ | ਜ਼ਿਲਾ ਪ੍ਰਸ਼ਾਸਨ ਨੇ ਵੀਰਵਾਰ ਯਾਨੀ 2 ਜਨਵਰੀ, 2025 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਜ਼ਿਲਾ ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਵਿਚ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 6 ਜਨਵਰੀ ਨੂੰ ਹੈ। ਇਸ ਨੂੰ ਮੁੱਖ ਰੱਖਦਿਆਂ ਸੈਂਟਰਲ ਟਾਊਨ ਸਥਿਤ ਗੁਰਦੁਆਰਾ ਦੀਵਾਨ ਅਸਥਾਨ ਤੋਂ ਨਗਰ ਕੀਰਤਨ ਕੱਢਿਆ ਜਾਵੇਗਾ, ਜਿਸ ਕਾਰਨ ਜਲੰਧਰ ਜ਼ਿਲਾ ਪ੍ਰਸ਼ਾਸਨ ਨੇ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ
ਜਲੰਧਰ ਦੇ ਡੀਸੀ ਜਲੰਧਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਹੁਕਮ ਮੁੱਖ ਤੌਰ ‘ਤੇ ਜ਼ਿਲੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਲਈ ਜਾਰੀ ਕੀਤੇ ਗਏ ਹਨ।
(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)