ਅਹਿਮ ਖਬਰ : ਪੀ. ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ‘ਚ ਵੱਡਾ ਬਦਲਾਅ, 13ਵੀਂ ਕਿਸ਼ਤ ਪਾਉਣ ਲਈ ਕਿਸਾਨਾਂ ਨੂੰ ਕਰਨਾ ਪਵੇਗਾ ਇਹ ਕੰਮ

0
287

ਨਿਊਜ਼ ਡੈਸਕ | ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ) ਦੇ ਕਰੋੜਾਂ ਲਾਭਪਾਤਰੀਆਂ ਲਈ ਅਹਿਮ ਖ਼ਬਰ ਹੈ। ਕੇਂਦਰ ਸਰਕਾਰ ਵੱਲੋਂ ਹੁਣ ਤੱਕ 12 ਕਿਸ਼ਤਾਂ ਟਰਾਂਸਫਰ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਰਕਾਰ ਜਲਦ ਹੀ 13ਵੀਂ ਕਿਸ਼ਤ ਕਿਸਾਨਾਂ ਦੇ ਖਾਤੇ ‘ਚ ਟਰਾਂਸਫਰ ਕਰੇਗੀ ਪਰ 13ਵੀਂ ਕਿਸ਼ਤ ਤੋਂ ਪਹਿਲਾਂ ਹੀ ਸਰਕਾਰ ਨੇ ਇਸ ਸਕੀਮ ‘ਚ ਵੱਡਾ ਬਦਲਾਅ ਕੀਤਾ ਹੈ।
ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ‘ਚ ਆਧਾਰ ਕਾਰਡ ਨੂੰ ਲਾਜ਼ਮੀ ਕਰ ਦਿੱਤਾ ਹੈ, ਮਤਲਬ ਕਿ ਆਧਾਰ ਤੋਂ ਬਿਨਾਂ ਕੋਈ ਵੀ ਕਿਸਾਨ ਇਸ ਯੋਜਨਾ ‘ਚ ਰਜਿਸਟਰ ਨਹੀਂ ਕਰ ਸਕੇਗਾ। ਕਈ ਵਾਰ ਇਹ ਦੇਖਿਆ ਜਾਂਦਾ ਹੈ ਕਿ ਜੇਕਰ ਤੁਸੀਂ ਰਜਿਸਟ੍ਰੇਸ਼ਨ ਦੇ ਸਮੇਂ ਗਲਤ ਆਧਾਰ ਨੰਬਰ ਦਰਜ ਕਰਦੇ ਹੋ ਤਾਂ ਇਹ ਰਕਮ ਤੁਹਾਡੇ ਖਾਤੇ ਤੱਕ ਨਹੀਂ ਪਹੁੰਚਦੀ।

ਇਸ ਦੇ ਨਾਲ ਹੀ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ ਈ-ਕੇਵਾਈਸੀ ਵੀ ਲਾਜ਼ਮੀ ਕਰ ਦਿੱਤਾ ਹੈ, ਜਿਨ੍ਹਾਂ ਕਿਸਾਨਾਂ ਨੇ ਈ-ਕੇਵਾਈਸੀ ਨਹੀਂ ਕੀਤਾ ਹੈ, ਉਨ੍ਹਾਂ ਦੇ ਖਾਤੇ ਵਿੱਚ 2000 ਰੁਪਏ ਟਰਾਂਸਫਰ ਨਹੀਂ ਕੀਤੇ ਗਏ ਹਨ। ਤੁਸੀਂ ਪੀਐਮ ਕਾਸਨ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਈ-ਕੇਵਾਈਸੀ ਕਰਵਾ ਸਕਦੇ ਹੋ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ ਰਜਿਸਟ੍ਰੇਸ਼ਨ ਕਰਦੇ ਸਮੇਂ ਇਸ ‘ਤੇ ਰਾਸ਼ਨ ਕਾਰਡ ਅਪਲੋਡ ਕਰਨਾ ਲਾਜ਼ਮੀ ਹੈ।