ਅਹਿਮ ਖਬਰ : ਪੰਜਾਬ ‘ਚ ਪੇਪਰਲੈੱਸ ਵਿਧਾਨ ਸਭਾ ਦੀ ਸ਼ੁਰੂਆਤ, CM ਮਾਨ ਨੇ ਸ਼ੁਰੂ ਕੀਤਾ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ

0
480

ਚੰਡੀਗੜ੍ਹ, 21 ਸਤੰਬਰ | ਪੰਜਾਬ ਵਿਚ ਪੇਪਰ ਰਹਿਤ ਵਿਧਾਨ ਸਭਾ ਸ਼ੁਰੂ ਹੋ ਗਈ ਹੈ। ਵਿਧਾਨ ਸਭਾ ਵਿਚ 2 ਰੋਜ਼ਾ ਸਿਖਲਾਈ ਵਰਕਸ਼ਾਪ ਲਗਾਈ ਜਾ ਰਹੀ ਹੈ, ਜਿਸ ਵਿਚ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਦਿ ਮੌਜੂਦ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਵੀ ਲਾਂਚ ਕੀਤੀ ਹੈ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਪੇਪਰ ਰਹਿਤ ਹੋਣ ਕਾਰਨ ਕਾਗਜ਼ਾਂ ਦੀ ਕਾਫੀ ਬੱਚਤ ਹੋਵੇਗੀ। ਮੀਡੀਆ ਰਿਪੋਰਟ ਮੁਤਾਬਕ ਵਿਧਾਨ ਸਭਾ ਨੂੰ ਪੇਪਰ ਰਹਿਤ ਕਰਨ ਨਾਲ ਸਰਕਾਰੀ ਖਜ਼ਾਨੇ ਨੂੰ ਕਰੀਬ 21 ਲੱਖ ਰੁਪਏ ਦੀ ਬੱਚਤ ਹੋਵੇਗੀ ਅਤੇ 34 ਟਨ ਕਾਗਜ਼ ਦੀ ਬੱਚਤ ਹੋਵੇਗੀ।

ਸਦਨ ਦੀ ਕਾਰਵਾਈ ਦੇ ਨਾਲ-ਨਾਲ ਵਿਧਾਨ ਸਭਾ ਕਮੇਟੀਆਂ ਦਾ ਕੰਮਕਾਜ ਵੀ ਕਾਗਜ਼ ਰਹਿਤ ਹੋਵੇਗਾ। NIC ਟੀਮ ਸਾਰੇ ਮੈਂਬਰਾਂ ਦੇ ਸੰਪਰਕ ਵਿਚ ਰਹੇਗੀ। NIC ਦਾ ਦਫ਼ਤਰ ਵਿਧਾਨ ਸਭਾ ਕੰਪਲੈਕਸ ਵਿਚ ਬਣਾਇਆ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੀ ਸਾਰੀ ਕਾਰਵਾਈ ਕਾਗਜ਼ ਰਹਿਤ ਹੋਵੇਗੀ। ਪੰਜਾਬ ਸਰਕਾਰ ਨੇ ਸਾਰੇ ਵਿਧਾਇਕਾਂ ਦੇ ਮੇਜ਼ਾਂ ‘ਤੇ ਟੇਬਲ ਲਗਾਉਣ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ, ਜਿਸ ਕਾਰਨ ਹੁਣ ਸਦਨ ਦੀ ਕਾਰਵਾਈ ਆਨਲਾਈਨ ਹੋਵੇਗੀ।