ਚੰਡੀਗੜ੍ਹ, 8 ਜਨਵਰੀ | ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਇਸ ਦਾ ਨੋਟੀਫਿਕੇਸ਼ਨ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਹੈ। ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਵਿਦਿਆਰਥੀਆਂ ਨਾਲ ਸਬੰਧਤ ਹਰ ਸਵਾਲ ਦਾ ਜਵਾਬ ਦਿੱਤਾ ਜਾਵੇਗਾ।

8ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 7 ਮਾਰਚ ਤੱਕ ਲਈਆਂ ਜਾਣਗੀਆਂ, ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਹੋਣਗੀਆਂ ਤੇ  12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ ਤੱਕ ਚੱਲਣਗੀਆਂ। ਪ੍ਰੀਖਿਆ ਦਾ ਸਮਾਂ ਸਵੇਰੇ 11 ਵਜੇ ਤੋਂ ਹੈ। ਪ੍ਰੀਖਿਆ ਦੀ ਡੇਟਸ਼ੀਟ www.pseb.ac.in ਦੇਖੀ ਜਾ ਸਕਦੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)