ਚੰਡੀਗੜ੍ਹ, 21 ਜਨਵਰੀ | ਕੱਲ ਪੰਜਾਬ ‘ਚ ਛੁੱਟੀ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਭਾਵੇਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਪਰ ਰੈਕੋਗਨਾਈਜ਼ਡ ਐਂਡ ਐਫੀਲੇਟਿਡ ਸਕੂਲ ਐਸੋਸੀਏਸ਼ਨ ਅਧੀਨ ਆਉਣ ਵਾਲੇ 4 ਹਜ਼ਾਰ ਸਕੂਲ ਭਲਕੇ ਬੰਦ ਰਹਿਣਗੇ । ਰਾਮ ਮੰਦਿਰ ‘ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਹ ਐਲਾਨ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਜਗਤਪਾਲ ਮਹਾਜਨ ਅਤੇ ਜਨਰਲ ਸਕੱਤਰ ਸੁਰਜੀਤ ਸ਼ਰਮਾ ਬਬਲੂ ਨੇ ਕੀਤਾ ਹੈ।
ਦੱਸ ਦਈਏ ਕਿ 22 ਜਨਵਰੀ ਨੂੰ ਅਯੁੱਧਿਆ ਵਿਚ ਰਾਮ ਮੰਦਰ ‘ਚ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਪੂਰੇ ਦੇਸ਼ ਵਿਚ ਉਤਸ਼ਾਹ ਦਾ ਮਾਹੌਲ ਹੈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਕਈ ਸੂਬਿਆਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਸਰਕਾਰੀ ਦਫਤਰ ਵੀ ਦੁਪਹਿਰ 2.30 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)