&NewLine;<p class&equals;"wp-block-paragraph"><strong>ਚੰਡੀਗੜ੍ਹ&vert; <&sol;strong>ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ &OpenCurlyQuote;ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ &OpenCurlyQuote;ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&OpenCurlyQuote;ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ&comma; ਜਿਸ ਦੌਰਾਨ ਜੇਕਰ ਕਿਸੇ ਗੰਭੀਰ ਰੂਪ ਵਿਚ ਜ਼ਖਮੀ ਵਿਅਕਤੀ ਨੂੰ ਲੋੜੀਂਦੀ ਦੇਖਭਾਲ ਦਿੱਤੀ ਜਾਵੇ ਤਾਂ ਉਸ ਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਜਾਣਾਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ&period; ਬਲਬੀਰ ਸਿੰਘ ਨੇ ਅੱਜ ਕਿਹਾ&comma; &OpenCurlyDoubleQuote;ਭਾਵੇਂ ਵਿਅਕਤੀ ਕਿੱਥੋਂ ਦਾ ਵੀ ਰਹਿਣ ਵਾਲਾ ਹੋਵੇ&comma; ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾ ਦੇ ਸਾਰੇ ਪੀੜਤਾਂ ਨਾਲ ਇੱਕੋ ਜਿਹਾ ਸਲੂਕ ਕੀਤਾ ਜਾਵੇਗਾ ਅਤੇ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡਾ&period; ਬਲਬੀਰ ਸਿੰਘ ਇੱਥੇ ਮਗਸੀਪਾ ਵਿਖੇ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਈ ਸੜਕ ਸੁਰੱਖਿਆ ਬਾਰੇ ਦੋ ਰੋਜ਼ਾ ਵਰਕਸ਼ਾਪ ਅਤੇ ਟਰੇਨਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਲੀਡ ਏਜੰਸੀ ਆਨ ਰੋਡ ਸੇਫਟੀ ਦੇ ਡਾਇਰੈਕਟਰ ਜਨਰਲ ਆਰ ਵੈਂਕਟ ਰਤਨਮ&comma; ਏਡੀਜੀਪੀ ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਮਨੀਸ਼ ਕੁਮਾਰ ਵੀ ਮੌਜੂਦ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਗਾਮੀ ਪ੍ਰਮੁੱਖ &OpenCurlyQuote;ਫਰਿਸ਼ਤੇ ਸਕੀਮ’&comma; ਜੋ ਕਿ ਅੰਤਿਮ ਪੜਾਅ ’ਤੇ ਹੈ&comma; ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੌਰਾਨ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਹਸਪਤਾਲ ਅਧਿਕਾਰੀ ਜਾਂ ਪੁਲਿਸ ਵੱਲੋਂ&comma; ਉਦੋਂ ਤੱਕ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਨਾਲ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;