ਅਹਿਮ ਖਬਰ ! ਪੰਜਾਬ ‘ਚ ਲਗਾਤਾਰ 3 ਛੁੱਟੀਆਂ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

0
2032

ਚੰਡੀਗੜ੍ਹ, 12 ਨਵੰਬਰ | ਪੰਜਾਬ ਵਿਚ ਆਉਣ ਵਾਲੇ ਦਿਨਾਂ ‘ਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ, ਜਿਸ ਕਾਰਨ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ 15, 16 ਅਤੇ 17 ਨਵੰਬਰ ਨੂੰ ਛੁੱਟੀ ਰਹੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ‘ਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ ਤੇ ਕਾਲਜ, ਸਰਕਾਰੀ ਦਫ਼ਤਰ ਤੇ ਅਦਾਰੇ ਤਿੰਨ ਦਿਨਾਂ ਲਈ ਬੰਦ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਐਲਾਨੀਆਂ ਤਿੰਨ ਛੁੱਟੀਆਂ ਦੀ ਸੂਚੀ ਵਿਚ ਪਹਿਲੀ ਛੁੱਟੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 15 ਨਵੰਬਰ ਨੂੰ ਹੋਵੇਗੀ, ਦੂਜੀ ਛੁੱਟੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ 16 ਨਵੰਬਰ ਦਿਨ ਸ਼ਨੀਵਾਰ ਹੋਵੇਗੀ ਅਤੇ ਆਖਰੀ ਦਿਨ 17 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ। ਅਜਿਹੇ ‘ਚ ਲਗਾਤਾਰ ਦਿਨ ਛੁੱਟੀਆਂ ਹੋਣਗੀਆਂ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)