ਅਹਿਮ ਖਬਰ : ਇਸ ਦਿਨ ਆ ਰਹੀ ਹੈ PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ, ਜਾਣੋ ਕਿਸ ਕਿਸਾਨ ਨੂੰ ਮਿਲੇਗਾ ਲਾਭ ਤੇ ਕਿਸ ਨੂੰ ਨਹੀਂ?

0
3103

ਨਵੀਂ ਦਿੱਲੀ | ਦੇਸ਼ ਭਰ ਦੇ ਕਰੋੜਾਂ ਕਿਸਾਨ ਭਾਰਤ ਸਰਕਾਰ ਦੀ ਅਭਿਲਾਸ਼ੀ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਨ। ਇਸ ਯੋਜਨਾ ਤਹਿਤ ਭਾਰਤ ਸਰਕਾਰ ਹਰ ਸਾਲ ਦੇਸ਼ ਦੇ ਗਰੀਬ ਕਿਸਾਨਾਂ ਨੂੰ 6,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਭਾਰਤ ਸਰਕਾਰ ਹਰ ਸਾਲ 6 ਹਜ਼ਾਰ ਰੁਪਏ ਦੀ ਇਹ ਵਿੱਤੀ ਸਹਾਇਤਾ ਕਿਸਾਨਾਂ ਦੇ ਖਾਤਿਆਂ ‘ਚ ਤਿੰਨ ਕਿਸ਼ਤਾਂ ਦੇ ਰੂਪ ‘ਚ ਜਾਰੀ ਕਰਦੀ ਹੈ।

ਹਰੇਕ ਕਿਸ਼ਤ ਤਹਿਤ ਸਰਕਾਰ 4 ਮਹੀਨਿਆਂ ਦੇ ਅੰਤਰਾਲ ‘ਤੇ ਕਿਸਾਨਾਂ ਦੇ ਖਾਤਿਆਂ ‘ਚ 2 ਹਜ਼ਾਰ ਰੁਪਏ ਦੀ ਰਾਸ਼ੀ ਭੇਜਦੀ ਹੈ। ਸਰਕਾਰ ਨੇ ਹਾਲ ਹੀ ‘ਚ 28 ਫਰਵਰੀ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 16ਵੀਂ ਕਿਸ਼ਤ ਜਾਰੀ ਕੀਤੀ ਸੀ। 16ਵੀਂ ਕਿਸ਼ਤ ਮਿਲਣ ਤੋਂ ਬਾਅਦ ਦੇਸ਼ ਭਰ ਦੇ ਕਰੋੜਾਂ ਕਿਸਾਨ ਹੁਣ 17ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਇਸ ਲੜੀ ‘ਚ ਆਓ ਜਾਣਦੇ ਹਾਂ ਕਿ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਕਦੋਂ ਤੱਕ ਜਾਰੀ ਕਰ ਸਕਦੀ ਹੈ।

ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤ ਸਰਕਾਰ ਚੋਣਾਂ ਤੋਂ ਬਾਅਦ ਜੂਨ ਜਾਂ ਜੁਲਾਈ ਦੇ ਮਹੀਨੇ ‘ਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰ ਸਕਦੀ ਹੈ। ਹਾਲਾਂਕਿ, ਕਿਸ਼ਤ ਦੇ ਪੈਸੇ ਕਦੋਂ ਟ੍ਰਾਂਸਫਰ ਕੀਤੇ ਜਾਣਗੇ? ਸਰਕਾਰ ਨੇ ਇਸ ਸਬੰਧ ‘ਚ ਅਜੇ ਕੋਈ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ।

ਕਈ ਕਿਸਾਨਾਂ ਦਾ ਇਹ ਵੀ ਸਵਾਲ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਕਿਸ ਕਿਸਾਨਾਂ ਨੂੰ ਮਿਲੇਗੀ ਅਤੇ ਕਿਸ ਨੂੰ ਨਹੀਂ ਮਿਲੇਗੀ। ਅਜਿਹੇ ‘ਚ ਤੁਹਾਨੂੰ ਦੱਸ ਦੇਈਏ ਕਿ ਜਿਨ੍ਹਾਂ ਕਿਸਾਨਾਂ ਨੇ ਅਜੇ ਤੱਕ ਇਸ ਸਕੀਮ ਤਹਿਤ ਜ਼ਮੀਨੀ ਰਿਕਾਰਡ ਦੀ ਤਸਦੀਕ ਨਹੀਂ ਕਰਵਾਈ ਹੈ।

ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਈ-ਕੇਵਾਈਸੀ ਨਹੀਂ ਕੀਤਾ ਹੈ। ਉਨ੍ਹਾਂ ਨੂੰ ਵੀ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ।