ਅਹਿਮ ਖਬਰ ! ਪੰਜਾਬ ਸਰਕਾਰ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਦੇਵੇਗੀ ਮੁਆਵਜ਼ਾ

0
1642

ਚੰਡੀਗੜ੍ਹ, 7 ਮਾਰਚ | ਪੰਜਾਬ ‘ਚ ਗੜ੍ਹੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਗਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾIਵੇਗੀ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਮਾ ਨੇ ਵਿਧਾਨ ਸਭਾ ‘ਚ ਦਿੱਤੀ। ਉਨ੍ਹਾਂ ਦੱਸਿਆ ਕਿ 1 ਤੋਂ 31 ਮਾਰਚ ਤੱਕ ਬਕਾਇਦਾ ਗਿਰਦਾਵਰੀ ਵੀ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਅਕਾਲੀ ਵਿਧਾਇਕਾਂ ਮਨਪ੍ਰੀਤ ਸਿੰਘ ਇਆਲੀ, ਗਨੀਵ ਕੌਰ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਧਿਆਨ ਦਿਵਾਊ ਮਤੇ ‘ਚ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁੱਦਾ ਉਠਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਗੜ੍ਹੇਮਾਰੀ ਕਾਰਨ ਫਸਲਾਂ ਅਤੇ ਸਬਜ਼ੀਆਂ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਕਾਰਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਵੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਨੇ ਆਪਣੇ ਹਲਕੇ ਦੇ ਇਕ ਪਟਵਾਰੀ ਦਾ ਜ਼ਿਕਰ ਕੀਤਾ ਹੈ, ਜਿਸ ਨੇ ਜਿਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ, ਉਨ੍ਹਾਂ ਦੇ ਨਾਂ ਮੁਆਵਜ਼ਾ ਦੇਣ ਲਈ ਭੇਜੇ, ਜਦਕਿ ਅਸਲ ਨੁਕਸਾਨ ਕਰਨ ਵਾਲਿਆਂ ਦੇ ਨਾਂ ਨਹੀਂ ਭੇਜੇ ਗਏ। ਉਨ੍ਹਾਂ ਮੰਤਰੀ ਨੂੰ ਕਿਹਾ ਕਿ ਅਜਿਹੇ ਮਾਮਲਿਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।