ਅਹਿਮ ਖਬਰ ! ਠੰਡ ਤੇ ਧੁੰਦ ਕਾਰਨ ਭਾਰਤ-ਪਾਕਿਸਤਾਨ ਬਾਰਡਰ ‘ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

0
1343

ਅੰਮ੍ਰਿਤਸਰ/ਫਾਜ਼ਿਲਕਾ, 16 ਨਵੰਬਰ | ਫਾਜ਼ਿਲਕਾ ਠੰਡ ਤੇ ਧੁੰਦ ਦੇ ਮੱਦੇਨਜ਼ਰ ਭਾਰਤ-ਪਾਕਿਸਤਾਨ ਸਰਹੱਦਾਂ ਵਿਚਾਲੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸ਼ਾਮ 4:30 ਤੋਂ ਸ਼ਾਮ 5 ਵਜੇ ਤੱਕ ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ, ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਬਾਰਡਰ ਅਤੇ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ ‘ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ ਹੋਵੇਗੀ। ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਅੰਮ੍ਰਿਤਸਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿਚ ਦੋਵਾਂ ਦੇਸ਼ਾਂ ਦਰਮਿਆਨ ਰੋਜ਼ਾਨਾ ਰੀਟਰੀਟ ਸੈਰੇਮਨੀ ਹੁੰਦੀ ਹੈ, ਜਿਸ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਸੈਲਾਨੀ ਆਉਂਦੇ ਹਨ। ਭਾਰਤੀ ਪਾਸੇ ਤੋਂ ਬੀਐਸਐਫ ਦੇ ਜਵਾਨ ਅਤੇ ਪਾਕਿਸਤਾਨੀ ਰੇਂਜਰ ਦੇ ਜਵਾਨ ਰੀਟਰੀਟ ਸਮਾਰੋਹ ਵਿਚ ਹਿੱਸਾ ਲੈਂਦੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)