ਚੰਡੀਗੜ੍ਹ, 30 ਸਤੰਬਰ | ਪੰਜਾਬ ਵਿਚ 2 ਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਵੀਰਵਾਰ ਨੂੰ ਹੈ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿਚ ਕਈ ਵੱਡੇ ਤਿਉਹਾਰ ਆਉਂਦੇ ਹਨ, ਜਿਸ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ।
ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਪੰਜਾਬ ਅਤੇ ਰਾਜਸਥਾਨ ਵਿਚ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ। ਸਰਕਾਰ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਵਿਚ ਇਨ੍ਹਾਂ ਦੋਵਾਂ ਦਿਨਾਂ ਨੂੰ ਛੁੱਟੀਆਂ ਵਜੋਂ ਦਰਸਾਇਆ ਗਿਆ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)