<p>ਆਮ ਆਦਮੀ ਪਾਰਟੀ &lpar;ਆਪ&rpar; ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ &lpar;ਗੋਨੀ&rpar; ਅਤੇ ਐਥਲੀਟ ਕੁਨਾਰ &lpar;ਅੰਤਰਰਾਸ਼ਟਰੀ ਗੋਲਡ ਮੈਡਲਿਸਟ&rpar; ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।<&sol;p>&NewLine;<p>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ &&num;8216&semi;ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੰਤਰੀ ਗੁਰਮੀਤ ਖੁੱਡੀਆਂ ਵੀ ਮੌਜੂਦ ਸਨ।<&sol;p>&NewLine;<p>ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ<&sol;p>&NewLine;<p>ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ &&num;8216&semi;ਰੰਗਲਾ ਪੰਜਾਬ&&num;8217&semi; ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ।<&sol;p>&NewLine;<p>ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੋਨੀ ਅਤੇ ਕੁਨਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;