ਇਮਰਾਨ ਖਾਨ ਮੇਰੇ ਵੱਡੇ ਭਰਾ ਹਨ, ਉਨ੍ਹਾਂ ਨੇ ਮੈਨੂੰ ਬਹੁਤ ਪਿਆਰ ਦਿੱਤਾ : ਨਵਜੋਤ ਸਿੱਧੂ

0
1498

ਚੰਡੀਗੜ੍ਹ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅੱਜ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨਾਲ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਪਾਕਿਸਤਾਨ ਪਹੁੰਚਣ ‘ਤੇ ਸਿੱਧੂ ਦਾ ਭਰਵਾਂ ਸਵਾਗਤ ਕੀਤਾ ਗਿਆ।

ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਸਾਬਕਾ ਕ੍ਰਿਕਟਰ ਇਮਰਾਨ ਖਾਨ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਮੇਰੇ ਵੱਡੇ ਭਰਾ ਹਨ, ਉਨ੍ਹਾਂ ਨੇ ਮੈਨੂੰ ਬਹੁਤ ਪਿਆਰ ਦਿੱਤਾ ਹੈ।

ਸਿੱਧੂ ਦੇ ਇਸ ਬਿਆਨ ‘ਤੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਸਿੱਧੂ ਨੇ ਇਕ ਵਾਰ ਫਿਰ ਪਾਕਿਸਤਾਨ ਪ੍ਰਤੀ ਆਪਣਾ ਪਿਆਰ ਦਿਖਾਇਆ ਹੈ। ਉਹ ਹਮੇਸ਼ਾ ਪਾਕਿਸਤਾਨ ਦੀ ਤਾਰੀਫ਼ ਕਰਦੇ ਰਹਿੰਦੇ ਹਨ। ਪਾਤਰਾ ਨੇ ਕਿਹਾ ਕਿ ਇਹ ਕਾਂਗਰਸ ਦੀ ਸੋਚੀ-ਸਮਝੀ ਸਾਜ਼ਿਸ਼ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ