ਅੰਬਾਲਾ, 28 ਨਵੰਬਰ | ਹਰਿਆਣਾ ਦੇ ਅੰਬਾਲਾ ਸਥਿਤ ਸ੍ਰੀ ਮੰਜੀ ਸਾਹਿਬ ਗੁਰਦੁਆਰੇ ਵਿਖੇ ਨਿਸ਼ਾਨ ਸਾਹਿਬ ਦੀ ਪੁਲੀ ਅਚਾਨਕ ਟੁੱਟਣ ਕਾਰਨ 100 ਫੁੱਟ ਦੀ ਉਚਾਈ ‘ਤੇ ਇਕ ਨੌਜਵਾਨ ਲਟਕ ਗਿਆ। ਇਹ ਨੌਜਵਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਬਸਤਰ ਬਦਲਣ ਲਈ ਨਿਸ਼ਾਨ ਸਾਹਿਬ ‘ਤੇ ਚੜ੍ਹਿਆ ਸੀ। ਪੁਲੀ ਦੇ ਅਚਾਨਕ ਟੁੱਟਣ ਤੋਂ ਬਾਅਦ ਸ਼ਰਧਾਲੂ ਨਿਸ਼ਾਨ ਸਾਹਿਬ ਨੂੰ ਫੜ ਕੇ ਲਟਕਿਆ ਰਿਹਾ।
ਜਿਵੇਂ ਹੀ ਪਤਾ ਲੱਗਾ ਕਿ ਸ਼ਰਧਾਲੂ ਨਿਸ਼ਾਨ ਸਾਹਿਬ ‘ਤੇ ਹੀ ਲਟਕ ਰਿਹਾ ਹੈ ਤਾਂ ਗੁਰਦੁਆਰਾ ਸਾਹਿਬ ਵੱਲੋਂ ਕਰੇਨ ਨੂੰ ਮੌਕੇ ‘ਤੇ ਬੁਲਾਇਆ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਥਾਣੇ ਪਹੁੰਚ ਗਈ। ਕਰੀਬ 2 ਘੰਟਿਆਂ ਦੀ ਮਿਹਨਤ ਤੋਂ ਬਾਅਦ ਸ਼ਰਧਾਲੂ ਨੂੰ ਸੁਰੱਖਿਅਤ ਹੇਠਾਂ ਉਤਾਰਿਆ ਗਿਆ।