<p>ATM ’ਚ ਪੈਸੇ ਜਮ੍ਹਾ ਕਰਵਾਉਣ ਗਿਆ ਸੀ ਪਰਿਵਾਰ&comma; ਪਰਸ ’ਚ ਨਕਦੀ&comma; ਮੰਗਲ ਸੂਤਰ ਤੇ ਹੋਰ ਜ਼ਰੂਰੀ ਸਾਮਾਨ ਸੀ ਮੌਜੂਦ<&sol;p>&NewLine;<p>ਅੰਮ੍ਰਿਤਸਰ&colon; ਅੰਮ੍ਰਿਤਸਰ ਵਿੱਚ ਚੋਰੀ ਦੀ ਇੱਕ ਵਾਰਦਾਤ ਸਾਹਮਣੇ ਆਈ ਹੈ&comma; ਜਿੱਥੇ ਬੁਲਟ ਮੋਟਰਸਾਈਕਲ ’ਤੇ ਆਏ ਇੱਕ ਨੌਜਵਾਨ ਨੇ ATM ਦੇ ਬਾਹਰ ਖੜ੍ਹੀ ਐਕਟਿਵਾ ਵਿੱਚੋਂ ਪਰਸ ਚੋਰੀ ਕਰ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਚੋਰੀ ਦੀ ਇਹ ਪੂਰੀ ਘਟਨਾ ATM ਦੇ ਬਾਹਰ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ ਹੈ।<&sol;p>&NewLine;<p>ATM ’ਚ ਪੈਸੇ ਜਮ੍ਹਾ ਕਰਵਾਉਣ ਗਿਆ ਸੀ ਪਰਿਵਾਰ<&sol;p>&NewLine;<p>ਜਾਣਕਾਰੀ ਮੁਤਾਬਕ&comma; ਪਰਿਵਾਰ ATM ਵਿੱਚ ਪੈਸੇ ਜਮ੍ਹਾ ਕਰਵਾਉਣ ਲਈ ਆਇਆ ਸੀ। ਜਦੋਂ ਪਰਿਵਾਰਕ ਮੈਂਬਰ ਅੰਦਰ ਪੈਸੇ ਜਮ੍ਹਾ ਕਰਵਾ ਰਹੇ ਸਨ&comma; ਤਾਂ ਬਾਹਰ ਖੜ੍ਹੀ ਐਕਟਿਵਾ ਵਿੱਚੋਂ ਪਰਸ ਚੋਰੀ ਕਰ ਲਿਆ ਗਿਆ। CCTV ਫੁਟੇਜ ਵਿੱਚ ਇੱਕ ਨੌਜਵਾਨ ਐਕਟਿਵਾ ਕੋਲ ਆ ਕੇ ਪਰਸ ਚੁੱਕਦਾ ਅਤੇ ਉੱਥੋਂ ਫ਼ਰਾਰ ਹੁੰਦਾ ਦਿਖਾਈ ਦੇ ਰਿਹਾ ਹੈ।<&sol;p>&NewLine;<p>ਪਰਸ ਵਿੱਚ ਮੰਗਲ ਸੂਤਰ ਤੇ ਹੋਰ ਸਾਮਾਨ ਵੀ ਸੀ<&sol;p>&NewLine;<p>ਪੀੜਤ ਨੌਜਵਾਨ ਨੇ ਦੱਸਿਆ ਕਿ ਪਰਸ ਵਿੱਚ ਨਕਦੀ ਤੋਂ ਇਲਾਵਾ ਉਸ ਦੀ ਪਤਨੀ ਦਾ ਮੰਗਲ ਸੂਤਰ ਅਤੇ ਹੋਰ ਜ਼ਰੂਰੀ ਸਾਮਾਨ ਵੀ ਮੌਜੂਦ ਸੀ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮ ਨੂੰ ਜਲਦ ਕਾਬੂ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।<&sol;p>&NewLine;<p>CCTV ਫੁਟੇਜ ਦੇ ਆਧਾਰ ’ਤੇ ਜਾਂਚ ਸ਼ੁਰੂ<&sol;p>&NewLine;<p>ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਅਤੇ CCTV ਫੁਟੇਜ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਫੁਟੇਜ ਦੀ ਜਾਂਚ ਕਰਕੇ ਮੁਲਜ਼ਮ ਦੀ ਪਛਾਣ ਕਰਨ ਅਤੇ ਉਸ ਨੂੰ ਕਾਬੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;