ਅੰਮ੍ਰਿਤਸਰ ‘ਚ ਪਿਸਤੌਲ ਦੀ ਨੋਕ ‘ਤੇ ਲੁਟੇਰਿਆਂ ਨੇ ਪੰਪ ਦੇ ਕਰਿੰਦੇ ਤੋਂ ਖੋਹੀ ਨਕਦੀ

0
1145

ਅੰਮ੍ਰਿਤਸਰ| ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਮੱਜੂਪੁਰਾ ‘ਚ ਇਕ ਪੈਟਰੋਲ ਪੰਪ ‘ਤੇ ਹਥਿਆਰ ਦੀ ਨੋਕ ‘ਤੇ ਦੋ ਨਕਾਬਪੋਸ਼ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ 2 ਹਥਿਆਰਬੰਦ ਲੁਟੇਰੇ ਪਿਸਤੌਲ ਦੀ ਨੋਕ ‘ਤੇ ਇਕ ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਲੁੱਟ ਕੇ ਫ਼ਰਾਰ ਹੋ ਗਏ, ਜਿਸ ਦੀ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ, ਉਥੇ ਹੀ ਘਟਨਾ ਤੋਂ ਬਾਅਦ ਪੁਲੀਸ ਨੇ ਸੀ.ਸੀ.ਟੀ.ਵੀ. ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।