ਚੰਡੀਗੜ੍ਹ| ਪੰਜਾਬ ਦੇ ਲੋਕਾਂ ਨੂੰ ਆਏ ਦਿਨ ਮਹਿੰਗਾਈ ਨਾਲ ਦੋ ਚਾਰ ਹੋਣਾ ਪੈ ਰਿਹਾ ਹੈ। ਕਿਸੇ ਨਾ ਕਿਸੇ ਚੀਜ਼ ਦੀ ਕੀਮਤ ਆਏ ਦਿਨ ਵਧੀ ਰਹਿੰਦੀ ਹੈ। ਜਿਸ ਨਾਲ ਆਮ ਤਬਕੇ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਹੁਣ ਜਿਸ ਚੀਜ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ, ਉਸ ਨਾਲ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ।
ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦੀ ਇੱਕ ਹੋਰ ਮਾਰ ਝੱਲਣੀ ਪਵੇਗੀ। ਅਮੂਲ, ਮਦਰ ਡੇਅਰੀ ਤੋਂ ਬਾਅਦ ਵੇਰਕਾ ਨੇ ਵੀ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਂਆਂ ਕੀਮਤਾਂ 19 ਅਗਸਤ ਤੋਂ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਬੀਤੇ ਦਿਨੀਂ ਅਮੂਲ, ਮਦਰ ਡੇਅਰੀ ਨੇ ਵੀ ਦੁੱਧ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਮਹਿੰਗੀ ਕਰ ਦਿੱਤਾ ਹੈ।
ਦੱਸ ਦੇਈਏ ਕਿ ਕੰਪਨੀਆਂ ਨੇ ਪਿਛਲੇ ਮਹੀਨੇ ਹੀ ਦਹੀਂ, ਮੱਖਣ ਅਤੇ ਦੇਸੀ ਘਿਓ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਦਹੀਂ ‘ਤੇ GAT ਲਗਾਏ ਜਾਣ ਕਾਰਨ ਇਸ ਦੀ ਕੀਮਤ ‘ਚ ਵੀ ਵਾਧਾ ਦਰਜ ਕੀਤਾ ਗਿਆ।