ਜਲੰਧਰ, 14 ਜੁਲਾਈ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬਦਨਾਮ ਲਖਬੀਰ ਲੰਡਾ ਗੈਂਗ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਇਨ੍ਹਾਂ ਖ਼ੌਫ਼ਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਤਲ ਅਤੇ ਫਿਰੌਤੀ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 1 ਵਿਖੇ 25-54-59 ਅਸਲਾ ਐਕਟ ਤਹਿਤ ਮੁਕੱਦਮਾ ਨੰਬਰ 95 ਮਿਤੀ 29-06-2024 ਦਰਜ ਕੀਤਾ ਗਿਆ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਦੌਰਾਨ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ ਇੱਕ ਕੋਲੋਂ .32 ਬੋਰ ਉਨ੍ਹਾਂ ਕੋਲੋਂ ਰਿਵਾਲਵਰ ਬਰਾਮਦ ਕੀਤਾ ਗਿਆ ਹੈ ਅਤੇ ਇਸ ਮਿਤੀ ਨੂੰ ਕੁੱਲ 13 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।