ਬਰਨਾਲਾ | ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਨੇ ਚਿੱਟੇ ਦਾ ਟੀਕਾ ਲਗਾਇਆ ਸੀ। ਬਠਿੰਡਾ ਦੇ ਤਪਾ-ਭਦੋੜ ਰੋਡ ’ਤੇ ਇਕ ਨੌਜਵਾਨ ਦੀ ਲਾਸ਼ ਪਈ ਮਿਲੀ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਪਿੰਡ ਢਿਲਵਾਂ ਵਜੋਂ ਹੋਈ ਹੈ। ਲਾਸ਼ ਦੇ ਨੇੜੇ ਤੋਂ ਇਕ ਬਾਈਕ ਵੀ ਮਿਲੀ ਹੈ। ਪੁਲਿਸ ਥਾਣਾ ਫੂਲ ਵਿਖੇ ਇਕ ਲੜਕੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਮ੍ਰਿਤਕ ਦੀ ਮਾਤਾ ਅਤੇ ਚਾਚੇ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਗੁਰਪ੍ਰੀਤ ਸਿੰਘ ਲਾਡੀ ਦੀ ਮੌਤ ਚਿੱਟੇ ਦੇ ਨਸ਼ੇ ਕਾਰਨ ਹੋਈ ਹੈ। ਉਸਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਹ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚ ਪੜ੍ਹਦਾ ਸੀ। ਪਹਿਲਾਂ ਉਸ ਦੇ ਲੜਕੇ ਨੇ ਵੀ ਨਸ਼ਾ ਛੱਡਣ ਲਈ ਅੰਮ੍ਰਿਤ ਛਕਿਆ ਸੀ ਪਰ ਹੁਣ ਉਹ ਫਿਰ ਮਾੜੀ ਸੰਗਤ ਵਿਚ ਪੈ ਗਿਆ ਅਤੇ ਨਸ਼ੇ ਕਰਨ ਲੱਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪੁਲਿਸ ਅਧਿਕਾਰੀ ਜਸਵਿੰਦਰ ਨੇ ਦੱਸਿਆ ਕਿ ਲਵਪ੍ਰੀਤ ਦੀ ਮੌਤ ਨਸ਼ੇ ਕਾਰਨ ਹੋਈ ਹੈ। ਉਸ ਦੇ ਚਾਚੇ ਹਰਨੇਕ ਸਿੰਘ ਦੇ ਬਿਆਨ ਦਰਜ ਕਰਕੇ ਲਵਪ੍ਰੀਤ ਸਿੰਘ ਵਾਸੀ ਰਈਆ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ