ਬਠਿੰਡਾ, 12 ਜਨਵਰੀ | ਬਠਿੰਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੀ ਸੈਂਟਰ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਜਾਨ ਦੇ ਦਿੱਤੀ। ਵਿਦਿਆਰਥੀ ਦੀ ਪਛਾਣ ਕੇਰਲ ਦੇ ਰਹਿਣ ਵਾਲੇ ਮੰਜੀਦ ਵਜੋਂ ਹੋਈ ਹੈ। ਉਹ ਸੈਂਟਰ ਯੂਨੀਵਰਸਿਟੀ ਵਿਚ ਸਟੈਟਿਸਟਿਕਸ ਕੋਰਸ ਵਿਚ ਦੂਜੇ ਸਾਲ ਦਾ ਵਿਦਿਆਰਥੀ ਸੀ।
ਮ੍ਰਿਤਕ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਥਾਣਾ ਨੰਦਗੜ੍ਹ ਦੇ ਐਸਐਚਓ ਤਰਨਦੀਪ ਸਿੰਘ ਨੇ ਦੱਸਿਆ ਕਿ ਦੁਪਹਿਰ ਸਮੇਂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੈਂਟਰ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਨੇ ਕਮਰੇ ਵਿਚ ਜਾਨ ਦੇ ਦਿੱਤੀ ਹੈ। ਜਦੋਂ ਪੁਲਿਸ ਨੇ ਉਸ ਦੇ ਹੋਸਟਲ ਦੇ ਕਮਰੇ ਦੀ ਜਾਂਚ ਕੀਤੀ ਤਾਂ ਉਥੇ ਕੋਈ ਚਿੱਠੀ ਪੱਤਰ ਵਗੈਰਾ ਵੀ ਨਹੀਂ ਮਿਲਿਆ। ਇਸ ਖਬਰ ਤੋਂ ਬਾਅਦ ਸਹਿਮ ਦਾ ਮਾਹੌਲ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)