ਬਠਿੰਡਾ ‘ਚ ਔਰਤ ਨੇ ਸਰਹਿੰਦ ਨਹਿਰ ‘ਚ ਮਾਰ ‘ਤੀ ਛਾਲ, ਮੌ.ਤ

0
1050

ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਐਤਵਾਰ ਦੁਪਹਿਰ ਬਠਿੰਡਾ ਸਰਹਿੰਦ ਨਹਿਰ ਵਿਚ ਔਰਤ ਦੀ ਡੁੱਬਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ। ਲੋਕਾਂ ਨੇ ਦੱਸਿਆ ਕਿ ਔਰਤ ਨੇ ਨਹਿਰ ਦੇ ਕੰਢੇ ’ਤੇ ਖੜ੍ਹ ਕੇ ਛਾਲ ਮਾਰੀ। ਘਟਨਾ ਦਾ ਪਤਾ ਲਗਦਿਆਂ ਹੀ ਲੋਕਾਂ ਨੇ ਰੌਲਾ ਪਾ ਦਿੱਤਾ ਤੇ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਵਾਲੰਟੀਅਰ ਮੌਕੇ ’ਤੇ ਪੁੱਜ ਗਏ, ਜਿਨ੍ਹਾਂ ਗੋਤਾਖੋਰਾਂ ਅਤੇ ਹੋਰਨਾਂ ਦੀ ਮਦਦ ਨਾਲ ਨਹਿਰ ਵਿਚ ਔਰਤ ਦੀ ਭਾਲ ਸ਼ੁਰੂ ਕੀਤੀ। ਕਰੀਬ 20 ਮਿੰਟਾਂ ਤੋਂ ਬਾਅਦ ਔਰਤ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ ਪਰ ਉਦੋਂ ਤਕ ਉਸ ਦੀ ਮੌਤ ਹੋ ਗਈ ਸੀ।

ਮ੍ਰਿਤਕਾ ਦੀ ਪਛਾਣ ਰੀਨਾ ਦੇਵੀ (45 ਸਾਲ) ਪਤਨੀ ਸੁਖਦੇਵ ਰਿਸ਼ੀ ਵਾਸੀ ਬਲਰਾਮ ਨਗਰ ਵਜੋਂ ਹੋਈ ਹੈ। ਫਿਲਹਾਲ ਛਾਲ ਮਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ। ਥਾਣਾ ਥਰਮਲ ਦੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ।