ਬਠਿੰਡਾ ‘ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਨੂੰ ਤਲਵਾਰਾਂ ਨਾਲ ਵੱਢਿਆ; 8 ਜਣਿਆਂ ਨੇ ਅੰਜਾਮ ਦਿੱਤੀ ਵਾਰਦਾਤ

0
1645

ਬਠਿੰਡਾ | ਇਥੋਂ ਦੀ ਧੋਬੀਆਣਾ ਬਸਤੀ ‘ਚ ਰੰਜਿਸ਼ ਦੇ ਚੱਲਦਿਆਂ ਕੁਝ ਨੌਜਵਾਨਾਂ ਨੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਲੈ ਕੇ ਗਏ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਮ੍ਰਿਤਕ ਦੀ ਪਛਾਣ 24 ਸਾਲ ਦੇ ਕਾਕੂ ਵਾਸੀ ਚੰਦਸਰ ਬਸਤੀ ਵਜੋਂ ਹੋਈ ਹੈ।

ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਜਿਨ੍ਹਾਂ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਐਤਵਾਰ ਸ਼ਾਮ ਕਰੀਬ 7 ਵਜੇ ਕਾਕੂ ਕਿਸੇ ਵਿਅਕਤੀ ਨੂੰ ਨੰਬਰ ਦੇ ਰਿਹਾ ਸੀ। ਇਸ ਦੌਰਾਨ 7-8 ਨੌਜਵਾਨ ਜਿਨ੍ਹਾਂ ਕੋਲ ਕੁਹਾੜੀ, ਤਲਵਾਰ ਤੇ ਹੋਰ ਹਥਿਆਰ ਸਨ। ਉਨ੍ਹਾਂ ਨੇ ਆਉਂਦਿਆਂ ਹੀ ਕਾਕੂ ‘ਤੇ ਬੁਰੀ ਤਰ੍ਹਾਂ ਹਮਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਰੰਜਿਸ਼ਨ ਦੋਸ਼ੀਆਂ ਨੇ ਕਾਕੂ ‘ਤੇ ਹਮਲਾ ਕੀਤਾ ਸੀ।

ਸਹਾਰਾ ਜਨਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਜਦੋਂ ਉਸ ਨੇ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। SP ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਹੋਣ ’ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।