ਬਠਿੰਡਾ ‘ਚ ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਪਹਿਲਾਂ ਪੀਤੀ ਚਾਹ ਫਿਰ ਦਿੱਤਾ ਵਾਰਦਾਤ ਨੂੰ ਅੰਜਾਮ

0
1895

ਬਠਿੰਡਾ, 25 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਬਠਿੰਡਾ ਦੇ ਪਿੰਡ ਮਹਿਮਾ ਸਵਾਈ ‘ਚ ਚੋਰੀ ਦੀ ਘਟਨਾ ਵਾਪਰੀ, ਜਿਸ ’ਚ ਲੁਟੇਰਿਆਂ ਨੇ ਘਰ ’ਚ ਦਾਖਲ ਹੋ ਕੇ ਘਰ ਦੇ ਲੋਕਾਂ ਨੂੰ ਹੀ ਬੰਧਕ ਬਣਾ ਲਿਆ ਤੇ ਫਿਰ ਚਾਹ ਬਣਾਉਣ ਤੋਂ ਬਾਅਦ ਉਨ੍ਹਾਂ ਦੀ ਕੁੱਟਮਾਰ ਕੀਤੀ ਤੇ ਜਾਂਦੇ ਸਮੇਂ ਲੱਖਾਂ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਫਿਲਹਾਲ ਇਸ ਅਨੋਖੀ ਚੋਰੀ ਅਤੇ ਲੁੱਟ-ਖੋਹ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਪਰ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ।

ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ ਤੋਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ’ਚ 13 ਤੋਂ ਵੱਧ ਵਾਰਦਾਤਾਂ ਹੋ ਚੁੱਕੀਆਂ ਹਨ ਪਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ।