ਫਰੀਦਕੋਟ ‘ਚ ਹੁਣ ਤੱਕ 44 ਮਰੀਜ਼ ਤੰਦਰੁਸਤ ਹੋ ਕੇ ਘਰ ਪਰਤੇ, 18 ਐਕਟਿਵ ਮਰੀਜ਼

0
941

ਫਰੀਦਕੋਟ. ਦੂਜੇ ਸੂਬਿਆਂ ਤੋਂ ਵਾਪਸ ਆਉਣ ਵਾਲੇ ਜਿਲ੍ਹੇ ਦੇ ਲੋਕਾਂ ਨੂੰ ਇਕਾਂਤਵਾਸ ਕਰਨ ਲਈ 30 ਤੋਂ ਜ਼ਿਆਦਾ ਇਕਾਂਤਵਾਸ ਕੇਂਦਰ ਬਣਾਏ ਗਏ ਸਨ। ਜਿੱਥੇ ਕਿ ਹਜ਼ੂਰ ਸਾਹਿਬ ਤੋਂ ਪਰਤੇ ਸਰਧਾਲੂਆਂ, ਦੂਜੇ ਰਾਜਾਂ ਤੋਂ ਪਰਤੀ ਲੇਬਰ, ਕੰਬਾਇਨ ਡਰਾਈਵਰ ਆਦਿ 1800 ਤੋਂ ਵੱਧ ਲੋਕਾਂ ਨੂੰ ਰੱਖਿਆ ਗਿਆ ਸੀ। ਡੀਸੀ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਿ ਇਨ੍ਹਾਂ ਲੋਕਾਂ ਨੂੰ ਦੂਜੇ ਰਾਜਾਂ ਤੋਂ ਵਾਪਸ ਬੱਸਾਂ ਤੇ ਹੋਰ ਸਾਧਨਾਂ ਰਾਹੀਂ ਲਿਆਉਣ ਉਪਰੰਤ ਇਕਾਂਤਵਾਸ ਕੀਤਾ ਗਿਆ ਸੀ ਅਤੇ ਇਸ ਉਪਰੰਤ ਉਨ੍ਹਾਂ ਦੀ ਕਰੋਨਾ ਜਾਂਚ ਲਈ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜੰਗੀ ਪੱਧਰ ਤੇ ਸੈਪਲਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਿਵੇਂ-ਜਿਵੇਂ ਉਪਰੋਕਤ ਲੋਕਾਂ ਦਾ ਇਕਾਂਤਵਾਸ ਦਾ ਸਮਾਂ 14 ਦਿਨ ਪੂਰਾ ਹੁੰਦਾ ਗਿਆ ਅਤੇ ਇਨ੍ਹਾਂ ਦੇ ਸੈਪਲਿੰਗ ਰਿਪੋਰਟ ਨੈਗਟਿਵ ਆਉਣ ਉਪਰੰਤ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਗਾਈਡਲਾਈਨਜ਼ ਅਨੁਸਾਰ ਹੁਣ ਤੱਕ 1600 ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਲਈ ਭੇਜ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਹੁਣ 14 ਦਿਨ ਆਪਣੇ ਘਰ ਵਿੱਚ ਹੀ ਰਹਿਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਕੋਰੋਨਾ ਵਰਗੀ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਬਾਕੀ ਦੇ ਰਹਿੰਦੇ 250 ਦੇ ਕਰੀਬ ਲੋਕਾਂ ਨੂੰ ਉਨ੍ਹਾਂ ਦੀ ਨੈਗਟਿਵ ਰਿਪੋਰਟ ਆਉਣ ਉਪਰੰਤ ਘਰ ਭੇਜ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੁੱਲ 62 ਕੇਸ ਸਾਹਮਣੇ ਆਏ ਹਨ, ਜਿੰਨਾਂ ਵਿਚੋਂ 44 ਲੋਕ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ। ਜਦਕਿ 18 ਐਕਟਿਵ ਮਰੀਜਾਂ ਵਿਚੋਂ 17 ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਆਈਸੋਲੇਸ਼ਨ ਵਾਰਡ ਵਿੱਚ ਅਤੇ ਜਿਲ੍ਹੇ ਨਾਲ ਸਬੰਧਤ ਇਕ ਮਰੀਜ਼ ਦਾ ਡੀ.ਐਮ. ਸੀ. ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਹੈ ਤੇ ਇਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।

LEAVE A REPLY

Please enter your comment!
Please enter your name here