ਫਤਿਹਗੜ੍ਹ ਸਾਹਿਬ ‘ਚ ਡਿਊਟੀ ਦੌਰਾਨ 2 ਪੁਲਿਸ ਮੁਲਾਜ਼ਮਾਂ ‘ਤੇ ਚੜ੍ਹਿਆ ਟਰਾਲਾ, ਦੋਵਾਂ ਦੀ ਦਰਦਨਾਕ ਮੌਤ

0
1666

ਫ਼ਤਿਹਗੜ੍ਹ ਸਾਹਿਬ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਨਬੀਪੁਰ ਨੇੜੇ ਸੜਕ ਹਾਦਸੇ ਦੌਰਾਨ ਮੌਕੇ ਦਾ ਜਾਇਜ਼ਾ ਲੈਂਦਿਆਂ ਨਬੀਪੁਰ ਪੁਲਿਸ ਚੌਕੀ ‘ਚ ਤਾਇਨਾਤ ਪੰਜਾਬ ਪੁਲਿਸ ਦੇ ਏਐੱਸਆਈ ਨਾਜ਼ਰ ਸਿੰਘ ਤੇ ਹੋਮਗਾਰਡ ਜਵਾਨ ਕੁਲਦੀਪ ਸਿੰਘ ਨੂੰ ਪਿੱਛਿਓਂ ਆ ਰਹੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਸਰਹੰਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Class 10 student allegedly beaten to death by classmates at Jharkhand  school - India Today

DSP ਸੁਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਾਹਨ ਜਿਸ ਵਿਚ ਫੌਜੀ ਜਾ ਰਹੇ ਸਨ, ਨੂੰ ਇਕ ਬੱਸ ਨੇ ਟੱਕਰ ਮਾਰ ਦਿੱਤੀ। ਫੌਜੀਆਂ ਨੇ ਤੁਰੰਤ ਲੋਕਲ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਸਾਰ ਹੀ ਨਬੀਪੁਰ ਪੁਲਿਸ ਮੁਲਾਜ਼ਮ ਮੌਕੇ ‘ਤੇ ਪੁੱਜੇ। ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਜਦੋਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪੁੱਜੇ ਅਤੇ ਬੱਸ ਕੋਲ ਖੜ੍ਹੇ ਜਾਂਚ ਕਰ ਰਹੇ ਸੀ ਤਾਂ ਪਿੱਛੋਂ ਆ ਰਹੇ ਇਕ ਟਰਾਲੇ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਉਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ। ਇਹ ਹਾਦਸਾ ਮੁਲਤਾਨੀ ਢਾਬੇ ਕੋਲ ਵਾਪਰਿਆ।

Road accidents claim four lives in Odisha