ਫਾਜ਼ਿਲਕਾ ‘ਚ ਬੀਜੇਪੀ ਲੀਡਰ ਸੁਰਜੀਤ ਜਿਆਣੀ ਕਿਸਾਨਾਂ ਵੱਲੋਂ ਵਿਰੋਧ, ਪੁਲਿਸ ਨੇ ਆਪਣੀ ਗੱਡੀ ‘ਚ ਬਿਠਾ ਮੰਡੀ ਵਿੱਚੋਂ ਸੁਰੱਖਿਅਤ ਕੱਢਿਆ

0
8662

ਫਾਜਿਲਕਾ (ਗੁਰਨਾਮ ਸਿੰਘ ਸੰਧੂ) | ਖੇਤੀ ਕਾਨੂੰਨਾਂ ਦੇ ਖਿਲਾਫ ਬੀਜੇਪੀ ਲੀਡਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਫਾਜਿਲਕਾ ਦੀ ਦਾਣਾ ਮੰਡੀ ‘ਚ ਸੀਨੀਅਰ ਬੀਜੇਪੀ ਲੀਡਰ ਸੁਰਜੀਤ ਜਿਆਣੀ ਦੀ ਪ੍ਰੈਸ ਕਾਨਫਰੰਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਨਾਅਰੇਬਾਜੀ ਕੀਤੀ।

ਜਿਆਣੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ ਹੁੰਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਪਹੁੰਚ ਗਏ ਅਤੇ ਨਾਅਰੇਬਾਜੀ ਸ਼ੁਰੂ ਕਰ ਦਿੱਤੀ।
ਪਿਛਲੇ ਦਿਨੀਂ ਫਾਜ਼ਿਲਕਾ ਦੇ ਪਿੰਡ ਆਜ਼ਮਵਾਲਾ ਵਿੱਚ ਕਿਸਾਨ ਸੁਰਜੀਤ ਸਿੰਘ ਦੀ ਜ਼ਮੀਨ ਤੇ ਧੱਕੇ ਨਾਲ ਟਰੈਕਟਰ ਚਲਾ ਕੇ ਵਾਹੁਣ ਦੇ ਇਲਜਾਮ ਸੁਰਜੀਤ ਜਿਆਣੀ ‘ਤੇ ਲੱਗੇ ਸਨ, ਉਹ ਇਸੇ ਸੰਬੰਧ ਵਿੱਚ ਸਫਾਈ ਦੇਣ ਆਏ ਸਨ। ਉਨ੍ਹਾਂ ਨੇ ਕਿਹਾ ਕਿ ਇਹ ਜ਼ਮੀਨ ਉਨ੍ਹਾਂ ਦੇ ਸਾਂਢੂ ਦੀ ਹੈ ਉਨ੍ਹਾਂ ਇਹ ਜ਼ਮੀਨ ਖਰੀਦੀ ਹੈ। ਕੁਝ ਲੋਕ ਜਾਣਬੁੱਝ ਕੇ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ।

ਕਿਸਾਨਾਂ ਦੇ ਵਿਰੋਧ ਤੋਂ ਬਾਅਦ ਪੁਲਿਸ ਨੇ ਆਪਣੀ ਗੱਡੀ ਵਿੱਚ ਬਿਠਾ ਕੇ ਜਿਆਣੀ ਨੂੰ ਮੰਡੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)