ਫਿਰੋਜ਼ਪੁਰ ‘ਚ ਟੈਂਕਰ ਨੇ ਮਾਰੀ ਮੋਟਰਸਾਈਕਲ ਸਵਾਰਾਂ ਨੂੰ ਭਿਆਨਕ ਟੱਕਰ, 2 ਨੌਜਵਾਨਾਂ ਦੀ ਮੌਤ

0
1510

ਫ਼ਿਰੋਜ਼ਪੁਰ | ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਵਿਚ ਇੱਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ 23 ਸਾਲ ਦੇ ਨੌਜਵਾਨ ਦੇ ਪਿਤਾ ਮੱਖੂ ਵਾਸੀ ਪਾਤੜਾਂ ਨੇ ਦੱਸਿਆ ਕਿ ਉਸਦਾ ਲੜਕਾ ਹਲਕਾ ਮੱਖੂ ਆਪਣੇ ਦੋਸਤ ਜੱਗੋਵਾਲਾ ਵਾਸੀ ਬਾਜ ਨਾਲ ਖਾਣਾ ਖਾ ਕੇ ਘਰੋਂ ਕਣਕ ਨਾਲ ਭਰੇ ਟਰੱਕ ਨੂੰ ਖਾਲੀ ਕਰਨ ਲਈ ਮੋਟਰਸਾਈਕਲ ‘ਤੇ ਮੰਡੀ ਲਈ ਰਵਾਨਾ ਹੋਇਆ ਸੀ।

Class 10 student allegedly beaten to death by classmates at Jharkhand  school - India Today

ਅਜੇ ਦੋਵੇਂ ਮੱਲਾਂਵਾਲਾ ਮੋੜ ਨੇੜੇ ਪੁੱਜੇ ਹੀ ਸਨ ਕਿ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਤੇਲ ਟੈਂਕਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਮੱਖੂ ਦੇ ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਤੇਲ ਟੈਂਕਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਰਾਹੁਲ ਦੇ ਪਿਤਾ ਦੀ ਸ਼ਿਕਾਇਤ ’ਤੇ ਤੇਲ ਟੈਂਕਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।