ਫਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਧੀਰਾ ਘੜਾ ਵਿਚ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕਾ ਦੀ ਪਛਾਣ ਜਸਵੰਤ ਕੌਰ ਵਜੋਂ ਹੋਈ ਹੈ। ਉਸ ਦੇ ਰਿਸ਼ਤੇਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾ ਹੈ। ਉਨ੍ਹਾਂ ਦੇ 2 ਬੇਟੇ ਅਤੇ ਇਕ ਬੇਟੀ ਹੈ। ਜਸਵੰਤ ਕੌਰ ਐਕਟਿਵਾ ‘ਤੇ ਬੈਠ ਕੇ ਪਿੰਡ ਆ ਰਹੀ ਸੀ। ਜਦੋਂ ਉਹ ਪਿੰਡ ਬੱਗੇ ਦੇ ਪਿੱਪਲ ਨੇੜੇ ਪਹੁੰਚੀ ਤਾਂ ਤੇਜ਼ ਰਫ਼ਤਾਰ ਕਾਰ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿਚ ਜਸਵੰਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਮੁਲਜ਼ਮ ਕਾਰ ਚਾਲਕ ਦੀ ਪਛਾਣ ਰੁਪਿੰਦਰ ਕੌਰ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।