ਗੁਰਦਾਸਪੁਰ ‘ਚ ਸਹੁਰੇ ਪਰਿਵਾਰ ਤੋਂ ਤੰਗ ਨਵ-ਵਿਆਹੁਤਾ ਨੇ ਦਿੱਤੀ ਜਾਨ, ਰੋ-ਰੋ ਵੀਡੀਓ ‘ਚ ਬੋਲੇ ਦੋਸ਼ੀਆਂ ਦੇ ਨਾਮ

0
2116

ਗੁਰਦਾਸਪੁਰ/ਫਤਿਹਗੜ੍ਹ ਚੂੜੀਆਂ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਵਿਚ ਇਕ 25 ਸਾਲ ਦੀ ਵਿਆਹੁਤਾ ਵਲੋਂ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਸਾਲ ਪਹਿਲਾਂ ਗੁਰਵਿੰਦਰ ਕੌਰ ਦਾ ਵਿਆਹ ਹੋਇਆ ਸੀ। ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਕੌਰ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਮਨਿੰਦਰ ਸਿੰਘ ਨਾਂ ਦੇ ਵਿਅਕਤੀ ਨਾਲ ਹੋਇਆ ਸੀ।

Orissa HC orders probe into whistle blower's mysterious death

ਉਨ੍ਹਾਂ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਇਹ ਖ਼ੌਫਨਾਕ ਕਦਮ ਚੁੱਕਿਆ। ਜਾਣਕਾਰੀ ਦਿੰਦਿਆਂ ਲੜਕੀ ਦੇ ਚਾਚਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭਤੀਜੀ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਸੀ।

ਵੀਡੀਓ ’ਚ ਉਸ ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ ‘ਤੇ ਤੰਗ-ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਏਐਸਆਈ ਹਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤ ਪਰਿਵਾਰ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।