ਹਰਿਆਣਾ ਦੇ ਅੰਬਾਲਾ ‘ਚ ਇਕੋ ਪਰਿਵਾਰ ਦੇ 6 ਜੀਆਂ ਦੀ ਭੇਦਭਰੀ ਹਾਲਤ ‘ਚ ਮੌਤ

0
1734

ਹਰਿਆਣਾ | ਅੰਬਾਲਾ ਜ਼ਿਲ੍ਹੇ ਦੇ ਪਿੰਡ ਬਲਾਣਾ ਵਿੱਚ ਬੀਤੀ ਰਾਤ ਇੱਕ ਹੀ ਪਰਿਵਾਰ ਦੇ 6 ਲੋਕਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਸੀਨ ਆਫ ਕ੍ਰਾਈਮ ਦੀ ਟੀਮ ਮੌਕੇ ‘ਤੇ ਪਹੁੰਚੀ ਤੇ ਥਾਣਾ ਸਦਰ ਦੀ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ ਗਿਆ ਹੈ। ਪਿੰਡ ਵਾਸੀਆਂ ਤੋਂ ਪੁੱਛਗਿੱਛ ਜਾਰੀ ਹੈ।

ਮ੍ਰਿਤਕਾਂ ਦੀ ਪਛਾਣ 65 ਸਾਲਾ ਸੰਗਤ ਰਾਮ ਪੁੱਤਰ ਜਗੀਰ ਸਿੰਘ, ਮਹਿੰਦਰ ਕੌਰ ਪਤਨੀ ਸੰਗਤ ਰਾਮ, 34 ਸਾਲਾ ਸੁਖਵਿੰਦਰ ਸਿੰਘ ਪੁੱਤਰ ਸੰਗਤ ਰਾਮ, ਰੀਨਾ ਪਤਨੀ ਸੁਖਵਿੰਦਰ ਸਿੰਘ, 5 ਸਾਲਾ ਆਸ਼ੂ ਪੁੱਤਰੀ ਸੁਖਵਿੰਦਰ ਸਿੰਘ, ਤੇ ਜੱਸੀ ਪੁੱਤਰੀ ਸੁਖਵਿੰਦਰ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਦੇ ਗੁਆਂਢੀ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਫੋਨ ਆਇਆ, ਉਸ ਨੇ ਕਿਹਾ ਕਿ ਘਰ ਵਿਚ ਕੋਈ ਫੋਨ ਨਹੀਂ ਚੁੱਕ ਰਿਹਾ। ਜਦੋਂ ਮੈਂ ਘਰ ਜਾ ਕੇ ਦਰਵਾਜ਼ਾ ਖੜਕਾਇਆ ਤਾਂ ਕੋਈ ਨਾ ਬੋਲਿਆ। ਨੇੜੇ ਜਾ ਕੇ ਆਵਾਜ਼ ਉਠਾਈ ਤਾਂ ਵੀ ਕੋਈ ਨਾ ਬੋਲਿਆ। ਫਿਰ ਰਿਸ਼ਤੇਦਾਰਾਂ ਨੂੰ ਦੱਸਿਆ ਗਿਆ। ਘਰ ਜਾ ਕੇ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਦੋਵੇਂ ਪਤੀ-ਪਤਨੀ ਮੰਜੇ ‘ਤੇ ਪਏ ਸਨ। ਦੂਜੇ ਕਮਰੇ ਵਿੱਚ ਉਨ੍ਹਾਂ ਦੇ ਬੱਚੇ ਮਰੇ ਪਏ ਸਨ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।