ਹੁਸ਼ਿਆਰਪੁਰ ‘ਚ ਮਿੰਨੀ ਬੱਸ ਨੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਕੁਚਲਿਆ, ਮੌਕੇ ‘ਤੇ ਦੋਵਾਂ ਦੀ ਮੌਤ

0
6442

ਹੁਸ਼ਿਆਰਪੁਰ, 2 ਮਾਰਚ | ਨੇੜਲੇ ਪਿੰਡ ਫਲਾਹੀ ‘ਚ ਇਕ ਮਿੰਨੀ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ, ਜਿਸ ‘ਚ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਰਮੋਈਆਂ ਵਾਸੀ ਨੌਜਵਾਨ ਜਤਿੰਦਰ ਅਤੇ ਸਤਵਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਜਾ ਰਹੇ ਸਨ।

ਇਸ ਦੌਰਾਨ ਜਦੋਂ ਉਹ ਪਿੰਡ ਫਲਾਹੀ ਨੇੜੇ ਪੁੱਜੇ ਤਾਂ ਹੁਸ਼ਿਆਰਪੁਰ ਵੱਲੋਂ ਆ ਰਹੀ ਇਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਲੋਕਾਂ ਨੇ ਨੌਜਵਾਨਾਂ ਨੂੰ ਬੱਸ ਦੇ ਹੇਠਾਂ ਤੋਂ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

ਘਟਨਾ ਤੋਂ ਬਾਅਦ ਮਿੰਨੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਦੇ ਇੰਚਾਰਜ ਸੰਜੀਵ ਕੁਮਾਰ ਤੇ ਪੁਲਸ ਪਾਰਟੀ ਮੌਕੇ ‘ਤੇ ਪਹੁੰਚ ਗਏ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।