ਨਵੀਂ ਦਿੱਲੀ | ਭਾਰਤ ‘ਚ ਲਗਾਤਾਰ ਕੋਰੋਨਾ ਦਾ ਖ਼ਤਰਾ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਭਾਰਤ ‘ਚ 22,775 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ।
ਇਸਦੇ ਨਾਲ ਹੀ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 406 ‘ਤੇ ਪੁਹੰਚ ਗਿਆ ਹੈ। ਭਾਰਤ ‘ਚ Omicron ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 1431 ਹੋ ਗਈ ਹੈ।
ਮਹਾਰਾਸ਼ਟਰ 454 ਮਾਮਲਿਆਂ ਦੇ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਇਸ ਤੋਂ ਬਾਅਦ ਦਿੱਲੀ 351 ਦੇ ਨਾਲ ਹੈ।
ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 8949 ਰਿਕਵਰੀ ਵੀ ਦਰਜ ਕੀਤੀ ਗਈ ਹੈ।
ਐਕਟਿਵ ਕੇਸ ਕੁੱਲ ਕੇਸਾਂ ਦਾ 1 ਪ੍ਰਤੀਸ਼ਤ ਤੋਂ ਘੱਟ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ਵਿੱਚ 8949 ਰਿਕਵਰੀ ਦਰਜ ਕੀਤੀ ਗਈ ਹੈ।
ਭਾਰਤ ਦੀ ਰਿਕਵਰੀ ਦਰ ਫਿਲਹਾਲ 98.32 ਫੀਸਦੀ ਹੈ।