ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਰੋਜਾਨਾਂ ਵੱਡੀ ਗਿਣਤੀ ਵਿਚ ਕੇਸ ਸਾਹਮਣੇ ਆ ਰਹੇ ਹਨ। ਅੱਜ ਜ਼ਿਲ੍ਹੇ ਵਿਚ ਕੋਰੋਨਾ ਨਾਲ 4 ਮੌਤਾਂ ਸਮੇਤ 150 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਕੇਸਾਂ ਦੇ ਆਉਣ ਨਾਲ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 13000 ਦੇ ਕਰੀਬ ਹੋ ਗਈ ਹੈ ਤੇ ਮੌਤਾਂ ਦੀ ਗਿਣਤੀ 385 ਹੋ ਗਈ ਹੈ।
ਸਿਹਤ ਵਿਭਾਗ ਨੇ ਲੋਕਾਂ ਦੀ ਸਾਵਧਾਨੀਆਂ ਵਰਤਣ ਲਈ ਕਿਹਾ ਹੈ। ਵਿਭਾਗ ਵਲੋਂ ਹਰੇਕ ਵਿਅਕਤੀ ਨੂੰ ਮਾਸਕ ਪਾਉਣ ਲਾਜ਼ਮੀ ਕੀਤਾ ਹੋਇਆ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿੰਨਾ ਚਿਰ ਕੋਰੋਨਾ ਦੀ ਕੋਈ ਵੈਕਸੀਨ ਨਹੀਂ ਆਉਦੀ ਉਨਾ ਚਿਰ ਸਾਵਧਾਨੀਆਂ ਨਾਲ ਹੀ ਬਚਾਅ ਕੀਤਾ ਜਾ ਸਕਦਾ ਹੈ।