ਜਲੰਧਰ ‘ਚ 80 ਸਾਲਾ ਬਜ਼ੁਰਗ ਬੀਬੀ ਦੀਆਂ 2 ਬਾਈਕ ਸਵਾਰਾਂ ਨੇ ਲਾਹੀਆਂ ਵਾਲੀਆਂ

0
1068

ਜਲੰਧਰ | ਸ਼ਹਿਰ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਲੁਟੇਰੇ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਰਹੇ ਹਨ। ਅਜਿਹਾ ਹੀ ਇਕ ਮਾਮਲਾ ਗੁਰੂ ਨਾਨਕਪੁਰਾ ਵੈਸਟ ਦੀ ਗਲੀ ਨੰਬਰ 10 ਤੋਂ ਸਾਹਮਣੇ ਆਇਆ ਹੈ। ਜਿਥੇ 2 ਲੁਟੇਰੇ ਘਰ ਦੇ ਬਾਹਰ ਖੜ੍ਹੀ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ।

ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਜਾਣਕਾਰੀ ਦਿੰਦਿਆਂ ਉਸ ਦੇ ਲੜਕੇ ਪ੍ਰਦੀਪ ਨੇ ਦੱਸਿਆ ਕਿ ਉਸ ਦੀ ਮਾਤਾ 80 ਸਾਲਾ ਅਮਰਜੀਤ ਕੌਰ ਬੀਤੀ ਦੁਪਹਿਰ 2 ਵਜੇ ਗਲੀ ਵਿਚੋਂ ਲੰਘ ਰਹੀ ਸੀ। ਇਸ ਦੌਰਾਨ ਬਾਈਕ ’ਤੇ 2 ਲੁਟੇਰੇ ਆਏ ਅਤੇ ਉਸ ਦੀ ਮਾਂ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਣ ‘ਤੇ ਪੀ.ਸੀ.ਆਰ. ਟੀਮ ਮੌਕੇ ‘ਤੇ ਪਹੁੰਚ ਗਈ। ਪੀੜਤ ਔਰਤ ਅਮਰਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਸਬੰਧੀ ਥਾਣਾ ਰਾਮਾਮੰਡੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚੋਰੀ ਦੀ ਘਟਨਾ ਦੀ ਸ਼ਿਕਾਇਤ ਮਿਲੀ ਹੈ। ਸੀਸੀਟੀਵੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ। ਚੋਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।