ਜਲੰਧਰ, 24 ਅਕਤੂਬਰ | ਇਥੋਂ ਦੇ ਪੱਤੀ ਬੱਗਾ ਪਿੰਡ ‘ਚ ਐਤਵਾਰ ਰਾਤ ਨੂੰ 30 ਸਾਲ ਦੇ ਨੌਜਵਾਨ ਦਾ ਉਸਦੀ ਮਾਂ ਦੇ ਸਾਹਮਣੇ ਹੀ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸਦੀਪ ਸਿੰਘ ਵਜੋਂ ਹੋਈ ਹੈ, ਜਿਸ ‘ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕੋ ਪਿੰਡ ਦੇ 5 ਵਿਅਕਤੀਆਂ ਨੇ ਹਮਲਾ ਕਰ ਦਿੱਤਾ।
ਪੁਲਿਸ ਨੇ ਦੱਸਿਆ ਕਿ ਜਸਦੀਪ ਦੀ ਮਾਤਾ ਮਹਿੰਦਰ ਕੌਰ ਦੀ ਸ਼ਿਕਾਇਤ ‘ਤੇ ਪਿੰਡ ਪੱਤੀ ਬੱਗਾ ਦੇ ਰਹਿਣ ਵਾਲੇ ਚੰਦਨ ਕੁਮਾਰ, ਗੁਰਪ੍ਰੀਤ ਸਿੰਘ, ਸਾਜਨ ਘਈ, ਜਸਕਰ ਸਿੰਘ ਅਤੇ ਸਾਹਿਲ ਖਿਲਾਫ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕਿਹਾ ਕਿ ਦੋਸ਼ੀ ਖੁਦ ਉਨ੍ਹਾਂ ਦੇ ਘਰ ਆਇਆ ਅਤੇ ਉਨ੍ਹਾਂ ਨੇ ਬੇਟੇ ਨੂੰ ਕਿਸੇ ਗੱਲ ਨੂੰ ਲੈ ਕੇ ਝਗੜਨ ਲੱਗਾ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮੁਲਜ਼ਮਾਂ ਨੇ ਉਸ ਦੇ ਪੁੱਤਰ ਨੂੰ ਪਿੰਡ ਦੇ ਸ਼ਮਸ਼ਾਨਘਾਟ ਨੇੜੇ ਘੇਰ ਲਿਆ ਅਤੇ ਉਸ ‘ਤੇ ਹਮਲਾ ਕੀਤਾ। ਜ਼ਖਮੀ ਪੁੱਤ ਨੂੰ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਲਜ਼ਮ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਬਣਾ ਦਿੱਤੀਆਂ ਹਨ।
ਪੁਲਿਸ ਨੇ ਦੱਸਿਆ ਕਿ ਜਸਦੀਪ ਦੀ ਮਾਤਾ ਮਹਿੰਦਰ ਕੌਰ ਦੀ ਸ਼ਿਕਾਇਤ ‘ਤੇ ਪਿੰਡ ਪੱਤੀ ਬੱਗਾ ਦੇ ਰਹਿਣ ਵਾਲੇ ਚੰਦਨ ਕੁਮਾਰ, ਗੁਰਪ੍ਰੀਤ ਸਿੰਘ, ਸਾਜਨ ਘਈ, ਜਸਕਰ ਸਿੰਘ ਅਤੇ ਸਾਹਿਲ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੱਤੀ ਬੱਗਾ ਪਿੰਡ ‘ਚ ਐਤਵਾਰ ਰਾਤ ਨੂੰ 30 ਸਾਲਾ ਨੌਜਵਾਨ ਦਾ ਉਸਦੀ ਮਾਂ ਦੇ ਸਾਹਮਣੇ ਹੀ ਕਤਲ ਕਰ ਦਿੱਤਾ।