ਜਲੰਧਰ ‘ਚ ਪੁਲਿਸ ਚੌਕੀ ਨੇੜੇ ਮਿਲੀ ਸਿਰ ਕੱਟੀ ਲਾਸ਼, ਪੁਲਿਸ ‘ਚ ਮਚਿਆ ਹੜਕੰਪ

0
3112

ਜਲੰਧਰ | ਦਿਹਾਤ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਅਲਾਵਪੁਰ ਚੌਕੀ ਨੇੜੇ ਦਿਨ-ਦਿਹਾੜੇ ਇਕ ਵਿਅਕਤੀ ਦੀ ਕੱਟੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਜੋਂ ਹੋਈ ਹੈ। ਪੁਲਿਸ ਚੌਕੀ ਦੇ ਸਾਹਮਣੇ ਇਕ ਵਿਅਕਤੀ ਦਾ ਸਿਰ ਵੱਢਿਆ ਹੋਇਆ ਮਿਲਣ ਨਾਲ ਪੁਲਿਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ।

ਬੀਤੇ ਦਿਨ ਜਲੰਧਰ ‘ਚ ਮੁੱਖ ਮੰਤਰੀ ਦੇ ਰੋਡ ਸ਼ੋਅ ਦੌਰਾਨ ਪੁਲਿਸ ਚੌਕਸ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦਿਹਾੜੀਦਾਰ ਮਜ਼ਦੂਰ ਸੀ ਅਤੇ ਉਸ ਦਾ ਕਤਲ ਪਿੰਡ ਦੇ ਹੀ ਸੋਨੂੰ ਨਾਂ ਦੇ ਵਿਅਕਤੀ ਨੇ ਕੀਤਾ ਸੀ। ਪੁਲਿਸ ਨੇ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ।

ਮੌਕੇ ’ਤੇ ਪੁੱਜੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਕਤ ਮੁਲਜ਼ਮ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਸੂਤਰਾਂ ਮੁਤਾਬਕ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਇਸ ਮਾਮਲੇ ਸਬੰਧੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।