ਜਲੰਧਰ, 25 ਅਕਤੂਬਰ | ਪੰਜਾਬ ਵਿਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿਚ ਸਾਂਝੇ ਕਿਸਾਨ ਮੋਰਚਾ (ਐਸਕੇਐਮ) ਦੇ ਆਗੂਆਂ ਨੇ ਜਲੰਧਰ ਦੇ ਮੇਨ ਹਾਈਵੇ ਧਰਨਾ ਲਾ ਕੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਕਿਸਾਨਾਂ ਨੇ ਜਲੰਧਰ ਜੰਮੂ ਨੈਸ਼ਨਲ ਹਾਈਵੇ ‘ਤੇ ਪੈਂਦੇ ਭੋਗਪੁਰ ਰੋਡ, ਹੁਸ਼ਿਆਰਪੁਰ-ਆਦਮਪੁਰ ਰੋਡ, ਰਾਮਾਂ ਮੰਡੀ ਚੌਕ, ਜਲੰਧਰ- ਬਠਿੰਡਾ ਰੋਡ ਧਰਨਾ ਲਾ ਕੇ ਜਾਮ ਕਰ ਦਿੱਤੇ ਹਨ।
ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਕੰਮ ਵਿਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ 4 ਘੰਟੇ ਲਈ ਸੂਬੇ ਭਰ ਦੀਆਂ ਮੰਡੀਆਂ ਦੇ ਆਲੇ-ਦੁਆਲੇ ਮੁੱਖ ਸੜਕਾਂ ਜਾਮ ਕੀਤੀਆਂ ਗਈਆਂ ਹਨ।
26 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ
ਐਸਕੇਐਮ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਝੋਨੇ ਦੀ ਖਰੀਦ ਨੂੰ ਲੈ ਕੇ ਸਰਕਾਰ ਦੇ ਖਿਲਾਫ ਹੋ ਗਈਆਂ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ 26 ਅਕਤੂਬਰ ਨੂੰ ਮਾਝਾ-ਮਾਲਵਾ-ਦੁਆਬਾ ਖੇਤਰ ਵਿਚ ਹਾਈਵੇ ਜਾਮ ਕੀਤਾ ਜਾਵੇਗਾ।
ਇਹ ਅੰਦੋਲਨ 26 ਅਕਤੂਬਰ ਨੂੰ ਦੁਪਹਿਰ 1 ਵਜੇ ਸ਼ੁਰੂ ਹੋਵੇਗਾ ਅਤੇ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਮੰਗਾਂ ਨਾ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ। ਇਹ ਅੰਦੋਲਨ ਪਰਾਲੀ ਨੂੰ ਸਾੜਨ, ਝੋਨੇ ਦੀ ਸੁਸਤ ਖਰੀਦ ਅਤੇ ਡੀ.ਏ.ਪੀ. ਲਈ ਦਰਜ ਐਫ.ਆਈ.ਆਰ ਦੇ ਮੁੱਦੇ ‘ਤੇ ਹੋਵੇਗਾ।
(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)