ਜਲੰਧਰ ‘ਚ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀਆਂ ਮਹਿਲਾ ਅਧਿਆਪਕਾਂ ਨਾਲ ਇਤਰਾਜ਼ਯੋਗ ਤਸਵੀਰਾਂ ਵਾਇਰਲ, ਮੈਨੇਜਮੈਂਟ ਨੇ ਕੀਤਾ ਸਸਪੈਂਡ

0
1112

ਜਲੰਧਰ, 18 ਜਨਵਰੀ| ਜਲੰਧਰ ਦੇ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀਆਂ ਦੋ ਮਹਿਲਾ ਅਧਿਆਪਕਾਂ ਨਾਲ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਈਆਂ ਹਨ। ਤਸਵੀਰਾਂ ਸਾਹਮਣੇ ਆਉਂਦੇ ਹੀ ਮਾਪੇ ਗੁੱਸੇ ‘ਚ ਆ ਗਏ। ਇਸ ਸਬੰਧੀ ਉਨ੍ਹਾਂ ਸਕੂਲ ਮੈਨੇਜਮੈਂਟ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

ਜਿਸ ਤੋਂ ਬਾਅਦ ਪ੍ਰਬੰਧਕਾਂ ਨੇ ਲੰਮਾ ਪਿੰਡ ਦੇ ਅਰਜੁਨ ਨਗਰ ਸਥਿਤ ਇਸ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਹੈ। ਉਸ ਤੋਂ ਸਕੂਲ ਦਾ ਸਾਰਾ ਹਿਸਾਬ ਕਿਤਾਬ ਲੈ ਲਿਆ ਗਿਆ ਹੈ। ਇਸ ਦੇ ਨਾਲ ਹੀ ਜਿਨ੍ਹਾਂ ਦੋ ਮਹਿਲਾ ਅਧਿਆਪਕਾਂ ਨਾਲ ਉਸ ਦੀਆਂ ਫੋਟੋਆਂ ਵਾਇਰਲ ਹੋਈ ਹਨ, ਉਨ੍ਹਾਂ ਨੂੰ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ।

ਹਾਲਾਂਕਿ, ਪ੍ਰਿੰਸੀਪਲ ਨੇ ਫੋਟੋਆਂ ਨੂੰ ਝੂਠਾ ਕਰਾਰ ਦਿੰਦੇ ਹੋਏ ਦਾਅਵਾ ਕੀਤਾ ਸੀ ਕਿ ਇਹ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਬਣਾਈ ਗਈ ਸੀ। ਉਸ ਨੇ ਮੀਡੀਆ ਨੂੰ ਦੱਸਿਆ ਸੀ ਕਿ ਜਿਨ੍ਹਾਂ ਔਰਤਾਂ ਨਾਲ ਉਸ ਦੀਆਂ ਫੋਟੋਆਂ ਦਿਖਾਈਆਂ ਜਾ ਰਹੀਆਂ ਹਨ, ਉਹ ਉਸ ਦੀਆਂ ਧੀਆਂ ਵਰਗੀਆਂ ਸਨ।

ਮੈਨੇਜਮੈਂਟ ਨੇ ਬਿਆਨ ਜਾਰੀ ਕੀਤਾ ਹੈ
ਸਕੂਲ ਪ੍ਰਬੰਧਕਾਂ ਨੇ ਪ੍ਰਿੰਸੀਪਲ ਦੀ ਮੁਅੱਤਲੀ ਨੂੰ ਲੈ ਕੇ ਇਕ ਪੰਨੇ ਦਾ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਕਿ ਜਦੋਂ ਮੈਨੇਜਮੈਂਟ ਕਮੇਟੀ ਨੂੰ ਪ੍ਰਿੰਸੀਪਲ ਦੀ ਮਹਿਲਾ ਅਧਿਆਪਕਾਂ ਨਾਲ ਫੋਟੋ ਵਾਇਰਲ ਹੋਣ ਦੀ ਸੂਚਨਾ ਮਿਲੀ ਤਾਂ ਇਸ ਸਬੰਧੀ ਗੰਭੀਰ ਮੀਟਿੰਗ ਕੀਤੀ ਗਈ।

ਜਿਸ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ। ਜਿਨ੍ਹਾਂ ਮਹਿਲਾ ਅਧਿਆਪਕਾਂ ਦੀਆਂ ਤਸਵੀਰਾਂ ਵਾਇਰਲ ਹੋਈਆਂ ਸਨ, ਉਨ੍ਹਾਂ ਨੂੰ 2 ਮਹੀਨੇ ਦੀ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ। ਸਕੂਲ ਪ੍ਰਬੰਧਕਾਂ ਨੇ ਇਸ ਪੂਰੇ ਮਾਮਲੇ ਦੀ ਸ਼ਿਕਾਇਤ ਪੁਲਿਸ ਦੇ ਸਾਈਬਰ ਸੈੱਲ ਨੂੰ ਦਿੱਤੀ ਹੈ।