ਜਲੰਧਰ ‘ਚ ਲੋਹੜੀ ਵਾਲੇ ਦਿਨ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ, ਦਹਿਸ਼ਤ ਦਾ ਬਣਿਆ ਮਾਹੌਲ

0
600

ਜਲੰਧਰ, 13 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੋਹੜੀ ਵਾਲੇ ਦਿਨ ਜਲੰਧਰ ‘ਚ ਦਾਣਾ ਮੰਡੀ ਨੇੜੇ ਇਕ ਵਿਅਕਤੀ ਦੀ ਲਾਸ਼ ਮਿਲੀ। ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ। ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ। ਮੁੱਢਲੀ ਜਾਂਚ ਵਿਚ ਮੰਨਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਇਥੇ ਸੁੱਟ ਦਿੱਤੀ ਗਈ। ਮ੍ਰਿਤਕ ਨੇ ਟਰੈਕ ਸੂਟ ਪਾਇਆ ਹੋਇਆ ਸੀ।

ਜਾਣਕਾਰੀ ਅਨੁਸਾਰ ਅੱਜ ਕਿਸੇ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਮਾਮਲੇ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਮ੍ਰਿਤਕ ਦੇ ਮੂੰਹ ‘ਤੇ ਡੂੰਘੇ ਜ਼ਖ਼ਮ ਹਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਸ ਦਾ ਕਤਲ ਕਰਕੇ ਉਸ ਦੀ ਲਾਸ਼ ਉਥੇ ਹੀ ਸੁੱਟ ਦਿੱਤੀ ਗਈ।

ਪੁਲਿਸ ਨੇ ਗੋਪਾਲ ਨਗਰ ਦੇ ਨਾਲ ਲੱਗਦੇ ਦਾਣਾ ਮੰਡੀ ਮੋੜ ’ਤੇ ਸਥਿਤ ਡਾਕਖਾਨੇ ਦੇ ਨੇੜਿਓਂ ਲਾਸ਼ ਬਰਾਮਦ ਕੀਤੀ ਹੈ। ਲਾਸ਼ ਮਿਲਣ ਦੀ ਖ਼ਬਰ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਹੁਣ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਵਿਅਕਤੀ ਕਿਸ-ਕਿਸ ਦੇ ਨਾਲ ਇਥੇ ਪਹੁੰਚਿਆ ਅਤੇ ਕਿਵੇਂ ਪਹੁੰਚਿਆ। ਪੁਲਿਸ ਵੱਲੋਂ ਉਕਤ ਖੇਤਰ ਵਿਚ ਆਉਣ-ਜਾਣ ਵਾਲੀਆਂ ਗੱਡੀਆਂ ਅਤੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ।

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)