ਜਲੰਧਰ ‘ਚ ਅੱਜ CM ਮਾਨ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲਾਉਣਗੇ ਕੈਂਪ, ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

0
1348

ਜਲੰਧਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆਉਣਗੇ। CM ਮਾਨ 14 ਤੇ 15 ਅਗਸਤ ਨੂੰ ਸਰਕਾਰੀ ਰਿਹਾਇਸ਼ ‘ਤੇ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦਾ ਆਯੋਜਨ ਕਰਨਗੇ। ਮੁੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਮਾਨ ਸੁਤੰਤਰਤਾ ਦਿਵਸ ‘ਤੇ ਜਲੰਧਰ ‘ਚ ਤਿਰੰਗਾ ਵੀ ਲਹਿਰਾਉਣਗੇ। ਮਾਨ ਦੀ ਆਮਦ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਦੱਸ ਦੇਈਏ ਕਿ ਵੈਸਟ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ 2 ਦਿਨ ਜਲੰਧਰ ‘ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਾਅਦਾ ਕੀਤਾ ਸੀ। ਇਸੇ ਵਾਅਦੇ ਅਨੁਸਾਰ ਪਿਛਲੇ ਦੋ-ਤਿੰਨ ਵਾਰ ਉਹ ਜਲੰਧਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਸਰਕਾਰੀ ਤੁਹਾਡੇ ਦੁਆਰ ਕੈਂਪ ਲਗਾ ਚੁੱਕੇ ਹਨ।

ਹਾਲ ਹੀ ‘ਚ 24 ਜੁਲਾਈ ਨੂੰ ਸੀ.ਐਮ ਮਾਨ ਵੱਲੋਂ ਜਲੰਧਰ ‘ਚ ਆਯੋਜਿਤ 2 ਦਿਨਾਂ ਪ੍ਰੋਗਰਾਮ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਹੁਣ ਫਿਰ ਤੋਂ ਸੀਐਮ ਮਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਦਾ ਦੌਰਾ ਕਰ ਰਹੇ ਹਨ।