<p>ਬੱਸ ਸਟੈਂਡ ਨੇੜੇ ਸਥਿਤ ਕੋਟਕ ਮਹਿੰਦਰਾ ਬੈਂਕ ਦੇ ਬਾਹਰੋਂ ਦੋ ਨੌਜਵਾਨ ਬੁਲੇਟ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਗਏ। ਦੋਵੇਂ ਨੌਜਵਾਨ ਨਿਹੰਗ ਬਾਣੇ ਵਿੱਚ ਸਨ। ਚੋਰੀ ਦੀ ਇਹ ਪੂਰੀ ਵਾਰਦਾਤ ਬੈਂਕ ਦੇ ਬਾਹਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>ਜਾਣਕਾਰੀ ਮੁਤਾਬਕ ਜਲੰਧਰ ਦੇ ਰਹਿਣ ਵਾਲੇ ਪੀੜਤ ਯਕਸ਼ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੀ ਕਾਲੇ ਰੰਗ ਦੀ ਬੁਲੇਟ ਮੋਟਰਸਾਈਕਲ ਨੰਬਰ PB08-FM-6630 &&num;8216&semi;ਤੇ ਸਵਾਰ ਹੋ ਕੇ ਸੋਮਵਾਰ ਸਵੇਰੇ ਕਰੀਬ 10&colon;30 ਵਜੇ ਬੱਸ ਸਟੈਂਡ ਨੇੜੇ ਕੋਟਕ ਮਹਿੰਦਰਾ ਬੈਂਕ ਪਹੁੰਚਿਆ ਸੀ। ਉਸ ਨੇ ਬੈਂਕ ਦੇ ਬਾਹਰ ਮੋਟਰਸਾਈਕਲ ਖੜ੍ਹਾ ਕੀਤਾ ਅਤੇ ਚਾਬੀ ਉਸ ਵਿੱਚ ਹੀ ਲੱਗੀ ਰਹਿ ਗਈ।<&sol;p>&NewLine;<p>ਪੀੜਤ ਮੁਤਾਬਕ ਜਦੋਂ ਉਹ ਦੁਪਹਿਰ ਕਰੀਬ 1&colon;15 ਵਜੇ ਬੈਂਕ ਤੋਂ ਬਾਹਰ ਆਇਆ ਤਾਂ ਉਸ ਦੀ ਬੁਲੇਟ ਉੱਥੋਂ ਗਾਇਬ ਸੀ। ਉਸ ਨੇ ਆਲੇ-ਦੁਆਲੇ ਕਾਫ਼ੀ ਭਾਲ ਕੀਤੀ ਅਤੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ&comma; ਪਰ ਮੋਟਰਸਾਈਕਲ ਦਾ ਕੋਈ ਸੁਰਾਗ ਨਹੀਂ ਮਿਲਿਆ। ਪੀੜਤ ਨੇ ਦੱਸਿਆ ਕਿ ਬੁਲੇਟ ਦੇ ਅੰਦਰ ਉਸ ਦੇ ਜ਼ਰੂਰੀ ਦਸਤਾਵੇਜ਼ ਵੀ ਪਏ ਹੋਏ ਸਨ।<&sol;p>&NewLine;<p>CCTV &&num;8216&semi;ਚ ਕੈਦ ਹੋਈ ਚੋਰੀ ਦੀ ਵਾਰਦਾਤ<&sol;p>&NewLine;<p>ਬੈਂਕ ਦੇ ਬਾਹਰ ਲੱਗੇ CCTV ਕੈਮਰਿਆਂ ਦੀ ਫੁਟੇਜ ਵਿੱਚ ਦੋ ਨੌਜਵਾਨ ਬੁਲੇਟ ਦੇ ਆਲੇ-ਦੁਆਲੇ ਘੁੰਮਦੇ ਦਿਖਾਈ ਦੇ ਰਹੇ ਹਨ। ਦੋਸ਼ ਹੈ ਕਿ ਉਨ੍ਹਾਂ ਨੇ ਪਹਿਲਾਂ ਮੋਟਰਸਾਈਕਲ ਦੀ ਰੇਕੀ ਕੀਤੀ। ਬੁਲੇਟ ਵਿੱਚ ਚਾਬੀ ਲੱਗੀ ਦੇਖ ਕੇ ਇੱਕ ਨੌਜਵਾਨ ਫੋਨ &&num;8216&semi;ਤੇ ਗੱਲ ਕਰਨ ਦਾ ਬਹਾਨਾ ਬਣਾਉਣ ਲੱਗਾ ਅਤੇ ਮੌਕਾ ਮਿਲਦੇ ਹੀ ਮੋਟਰਸਾਈਕਲ ਲੈ ਕੇ ਫਰਾਰ ਹੋ ਗਿਆ।<&sol;p>&NewLine;<p>ਪੀੜਤ ਵੱਲੋਂ ਥਾਣਾ ਬਾਰਾਦਰੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਨੇ CCTV ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ACP ਸੈਂਟਰਲ ਰਾਜੇਸ਼ ਠਾਕੁਰ ਨੇ ਦੱਸਿਆ ਕਿ ਚੋਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ &&num;8216&semi;ਤੇ ਪਹੁੰਚ ਗਈ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;