ਜਲੰਧਰ ਦੇ ਪੀਏਪੀ ਚੌਕ ‘ਚ ਸਫਾਈ ਸੇਵਕ ਤੇ ਫਾਇਰ ਬ੍ਰਿਗੇਡ ਯੂਨੀਅਨ ਕਰੇਗੀ ਨੈਸ਼ਨਲ ਹਾਈਵੇ ਜਾਮ

0
501

ਜਲੰਧਰ | ਪੰਜਾਬ ਸਰਕਾਰ ਵੱਲੋਂ ਪੁਰਾਣੇ ਫਾਇਰਮੈਨਾਂ ਨੂੰ ਨਜ਼ਰਅੰਦਾਜ਼ ਕਰ ਕੇ ਸਫਾਈ ਸੇਵਕਾਂ ਦੀ ਸਿੱਧੀ ਭਰਤੀ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਸਫਾਈ ਮਜ਼ਦੂਰ ਫੈੱਡਰੇਸ਼ਨ ਅਤੇ ਫਾਇਰ ਬ੍ਰਿਗੇਡ ਯੂਨੀਅਨ ਵੱਲੋਂ 21 ਫਰਵਰੀ ਨੂੰ ਪੀਏਪੀ ਚੌਕ ਜਲੰਧਰ ਵਿਖੇ ਧਰਨਾ ਦਿੱਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈੱਡਰੇਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਅਸੀਂ ਸਰਕਾਰ ਦੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ | ਇਹ ਧਰਨਾ ਪ੍ਰਦਰਸ਼ਨ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।