ਜੰਡਿਆਲਾ ਗੁਰੂ/ ਰਈਆ | ਜੰਡਿਆਲਾ ਗੁਰੂ ਵਿੱਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਣ ਵਾਲੇ ਕਥਿਤ ਮੁਲਜ਼ਮਾਂ ‘ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਤੜਕਸਾਰ ਕਥਿਤ ਮੁਲਜ਼ਮਾਂ ਵਲੋਂ ਜੰਡਿਆਲਾ-ਮਾਨਾਵਲਾਂ ਦੇ ਟੋਲ ਪਲਾਜ਼ਾ ਤੋਂ ਥੋੜ੍ਹਾ ਅੱਗੇ ਪਹਿਲਾਂ ਇਕ ਕਾਰ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਸ ਤੋਂ ਬਾਅਦ ਉਕਤ ਵਿਅਕਤੀਆਂ ਵਲੋਂ ਇਕ ਟਰੱਕ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਉਕਤ ਜਾਣਕਾਰੀ ਜਦੋਂ ਪੁਲਿਸ ਦੇ ਕੰਟਰੋਲ ਰੂਮ ਤੋਂ ਬਾਕੀ ਥਾਣਿਆਂ ਨੂੰ ਦਿੱਤੀ ਜਾਂਦੀ ਹੈ ਤਾਂ ਅੱਗੇ ਥਾਣਾ ਬਿਆਸ ਦੀ ਪੁਲਿਸ ਵਲੋਂ ਤੁਰੰਤ ਹਰਕਤ ਵਿੱਚ ਆਉਂਦੇ ਉਨ੍ਹਾਂ ਦਾ ਪਿੱਛਾ ਕੀਤਾ ਜਾਂਦਾ ਹੈ, ਜਿਸ ਦੌਰਾਨ ਬਾਬਾ ਬਕਾਲਾ ਸਾਹਿਬ ਮੋੜ ਨੇੜੇ ਮੁਲਜ਼ਮਾਂ ਦੀ ਕਾਰ ਬੇਕਾਬੂ ਹੋ ਕੇ ਪਲਟ ਗਈ।

ਫਿਲਹਾਲ ਪੁਲਿਸ ਅਧਿਕਾਰੀ ਇਸ ਮਾਮਲੇ ਤੋਂ ਬੋਲਣ ਤੋਂ ਇਨਕਾਰ ਕਰ ਰਹੇ ਹਨ ਪਰ ਜਾਣਕਾਰੀ ਅਨੁਸਾਰ ਇਸ ਦੌਰਾਨ ਪੁਲਿਸ ਨੇ ਇੱਕ ਕਥਿਤ ਮੁਲਜ਼ਮ ਨੂੰ ਕਾਬੂ ਕੀਤਾ ਹੈ ਜਦਕਿ ਬਾਕੀਆਂ ਦਾ ਪੁਲਿਸ ਵਲੋਂ ਪਿੱਛਾ ਕੀਤਾ ਜਾ ਰਿਹਾ ਹੈ। ਇਹ ਵੀ ਪੁਖਤਾ ਜਾਣਕਾਰੀ ਹੈ ਕਿ ਕਥਿਤ ਮੁਲਜ਼ਮ ਪਾਸੋਂ ਪੁਲਿਸ ਨੂੰ 2 ਪਿਸਟਲ ਵੀ ਬਰਾਮਦ ਹੋਏ ਹਨ।

ਵੇਖੋ ਵੀਡੀਓ