ਕਪੂਰਥਲਾ | ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ‘ਚ ਅੱਜ ਸਵੇਰੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਸੰਗਤ ਵੱਲੋਂ ਕਾਬੂ ਕਰ ਲਿਆ ਗਿਆ ਸੀ, ਜਿਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਜਾਣਕਾਰੀ ਮੁਤਾਬਿਕ ਅੱਜ ਸਵੇਰੇ 4 ਵਜੇ ਇੱਕ ਮੋਨਾ ਵਿਅਕਤੀ ਦਰਬਾਰ ਹਾਲ ਵਿੱਚ ਦਾਖਲ ਹੋ ਗਿਆ। ਉਕਤ ਵਿਅਕਤੀ ਨੇ ਦਰਬਾਰ ਹਾਲ ਵਿੱਚ ਬੇਅਦਬੀ ਕਰਨ ਲਈ ਸੁਖਆਸਨ ਵਾਲੇ ਕਮਰੇ ਦੇ ਨਾਲ ਵਾਲੇ ਕਮਰੇ ਵਿੱਚ ਦਾਖਲ ਹੋ ਕੇ ਸਮਾਨ ਦੀ ਬੇਅਦਬੀ ਕੀਤੀ।
ਜਦੋਂ ਇਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਸਨੂੰ ਕਾਬੂ ਕਰ ਲਿਆ ਗਿਆ।
ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਪਰ ਸੰਗਤਾਂ ਵੱਲੋਂ ਉਕਤ ਵਿਅਕਤੀ ਨੂੰ ਪੁਲਸ ਹਵਾਲੇ ਕਰਨ ਦਾ ਵਿਰੋਧ ਕੀਤਾ ਗਿਆ। ਬੇਅਦਬੀ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਪੁੱਜੀਆਂ ਸਿੱਖ ਜਥੇਬੰਦੀਆਂ ਨੇ ਉਕਤ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਹੋਵੇਗੀ।