ਖਮਾਣੋਂ ‘ਚ ਰਿਸ਼ਤੇ ਹੋਏ ਤਾਰ-ਤਾਰ ! 55 ਸਾਲ ਦੇ ਤਾਏ ਨੇ 3 ਸਾਲ ਦੀ ਭਤੀਜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

0
1978

ਖਮਾਣੋਂ | ਇਥੋਂ ਇਕ ਸ਼ਰਮਸਾਰ ਕਰਦੀ ਖਬਰ ਸਾਹਮਣੇ ਆਈ ਹੈ। ਖੇੜੀ ਨੌਧ ਸਿੰਘ ਥਾਣੇ ਅਧੀਨ ਪੈਂਦੇ ਇਕ ਪਿੰਡ ਵਿਚ ਜਬਰ-ਜ਼ਨਾਹ ਦੀ ਘਟਨਾ ਵਾਪਰੀ ਹੈ। ਜਾਣਕਾਰੀ ਅਨੁਸਾਰ ਵਡੇਰੀ ਉਮਰ ਦੇ ਵਿਅਕਤੀ ਵਲੋਂ ਆਪਣੀ ਹੀ ਸਕੀ ਭਤੀਜੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ ਹੈ। ਮੁਲਜ਼ਮ ਦੀ ਉਮਰ 55 ਸਾਲ ਹੈ ਜਦਕਿ ਪੀੜਤ ਬੱਚੀ ਮਹਿਜ 3 ਸਾਲ ਦੀ ਹੈ।

ਪੀੜਤ ਬੱਚੀ ਦੀ ਮਾਂ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਤਾਏ ਨੇ ਬੱਚੀ ਦਾ ਜਿਸਮਾਨੀ ਸ਼ੋਸ਼ਣ ਕੀਤਾ। ਉਧਰ ਪੀੜਤ ਦੀ ਮਾਂ ਦੇ ਬਿਆਨਾਂ ‘ਤੇ ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਮਾਣਯੋਗ ਅਦਾਲਤ ਨੇ ਉਸ ਨੂੰ 3 ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ