ਕੋਟਕਪੂਰਾ ‘ਚ ਸਾਈਕਲ ਸਵਾਰ ਮਜ਼ਦੂਰ ਨੂੰ ਕੈਂਟਰ ਨੇ ਮਾਰੀ ਭਿਆਨਕ ਟੱਕਰ, ਮੌ.ਤ

0
1845

ਫਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕੋਠੇ ਗੱਜਣ ਸਿੰਘ ਵਾਲਾ ਕੋਲ ਵਾਪਰੇ ਸੜਕ ਹਾਦਸੇ ਵਿਚ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਕੋਟਕਪੂਰਾ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮ੍ਰਿਤਕ ਦੇ ਭਰਾ ਦਰਸ਼ਨ ਖਾਨ ਵਾਸੀ ਢਿਲਵਾਂ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਸਾਈਕਲ ’ਤੇ ਸਵਾਰ ਹੋ ਕੇ ਕੰਮ ਦੇ ਸਿਲਸਿਲੇ ਵਿਚ ਕੋਟਕਪੂਰਾ ਸ਼ਹਿਰ ਆ ਰਿਹਾ ਸੀ।

ਇਸ ਦੌਰਾਨ ਪਿੱਛਿਓਂ ਆ ਰਹੇ ਕੈਂਟਰ ਨੇ ਮੇਰੇ ਭਰਾ ਸਾਦਿਕ ਖਾਨ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟਕਪੂਰਾ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਦਰ ਦੇ ਏਐਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ’ਤੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।