ਅੰਮ੍ਰਿਤਸਰ | ਇਥੋਂ ਦੇ ਥਾਣਾ ਮੋਹਕਮਪੁਰਾ ਅਧੀਨ ਆਉਂਦੇ ਇਲਾਕਾ ਨਿਊ ਪ੍ਰੀਤ ਨਗਰ ਵਿਚ ਟਰੱਕ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ। ਦੱਸ ਦਈਏ ਕਿ ਐਕਟਿਵਾ ‘ਤੇ ਜਾਂਦੇ ਨੌਜਵਾਨ ਨੂੰ ਟਰੱਕ ਨੇ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਟਰੱਕ ਦੇ ਟਾਇਰ ਥੱਲੇ ਆਉਣ ਨਾਲ ਸਿਰ ਪੂਰੀ ਤਰ੍ਹਾਂ ਕੁਚਲਿਆ ਗਿਆ ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਪਰਿਵਾਰਕ ਮੈਂਬਰਾਂ ਦਾ ਚੀਕ-ਚਿਹਾੜਾ ਪੈ ਗਿਆ।

ਟਰੱਕ ਥੱਲੇ ਆਉਣ ਨਾਲ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਲੋਹੜੀ ਵਾਲੇ ਦਿਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਨੌਜਵਾਨ ਟਰੱਕ ਥੱਲੇ ਆਉਣ ਕਰਕੇ ਪਛਾਣਨਾ ਵੀ ਮੁਸ਼ਕਲ ਹੋ ਗਿਆ ਸੀ। ਪੁਲਿਸ ਨੇ ਟਰੱਕ ਨੂੰ ਆਪਣੇ ਹਵਾਲੇ ਕਰ ਲਿਆ ਹੈ। ਮ੍ਰਿਤਕ ਦਾ ਮੋਬਾਇਲ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ।

ਵੇਖੋ ਵੀਡੀਓ